Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਦਾ ਗਿਆਨੀ ਰਾਮ ਸਿੰਘ ਨੇ ਕੀਤਾ ਸਮਰਥਨ

August 18, 2026 08:16 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਸਮਝਣ ਦੀ ਲੋੜ ਹੈ। ਗਿਆਨੀ ਰਾਮ ਸਿੰਘ ਨੇ ਕਿਹਾ ਕਿ ਜਿਨ੍ਹਾਂ ਸਿੱਖ ਬੰਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਸਬੰਧੀ ਲੰਮੇ ਸਮੇਂ ਤੋਂ ਮੰਗ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਸਲੇ ਦਾ ਸਥਾਈ ਅਤੇ ਇਨਸਾਫ਼ਪੂਰਨ ਹੱਲ ਕੱਢਣਾ ਚਾਹੀਦਾ ਹੈ, ਨਾ ਕਿ ਇਸ ਸਬੰਧੀ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪਹੁੰਚ ਨਾਲ ਲੋਕਾਂ ਵਿੱਚ ਹੋਰ ਰੋਸ ਪੈਦਾ ਹੁੰਦਾ ਹੈ ਅਤੇ ਸਰਕਾਰ ਨੂੰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਅਤੇ ਲੋਕਾਂ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦਾ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਬਣਦੀ ਕਾਰਵਾਈ ਕਰਕੇ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ