Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 15 ਚਲਾਨ, 2500 ਰੁਪਏ ਜੁਰਮਾਨਾ

August 18, 2026 08:20 PM
Arvinder Singh

ਪਟਿਆਲਾ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਪੁਰੀ ਮਾਰਕੀਟ, ਲੇਹਲ ਚੌਂਕ, ਸਰਹਿੰਦ ਬਾਈਪਾਸ, ਰਾਜਪੁਰਾ ਰੋਡ ਅਤੇ ਪਰਸ਼ੂਰਾਮ ਚੌਂਕ 'ਚ ਵਿਸ਼ੇਸ਼ ਜਾਂਚ ਕੀਤੀ ਗਈ। ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਜਾਂਚ ਦੌਰਾਨ ਕੋਟਪਾ ਐਕਟ ਦੀ ਧਾਰਾ 4 ਦੀ ਉਲੰਘਣਾ ਕਰਨ ਵਾਲਿਆਂ ਦੇ 15 ਚਲਾਨ ਕੱਟੇ ਗਏ, ਜਿਨ੍ਹਾਂ ਤੋਂ 2,500 ਰੁਪਏ ਜੁਰਮਾਨਾ ਵਸੂਲਿਆ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਅਤੇ ਜਾਗਰੂਕਤਾ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ। ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਤੰਬਾਕੂ ਰਹਿਤ ਸਮਾਜ ਯਕੀਨੀ ਬਣਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਤੋਂ ਡੀ.ਐਚ.ਓ. ਡਾ. ਗੁਰਪ੍ਰੀਤ ਕੌਰ, ਜ਼ੈੱਡ.ਐਲ.ਏ. ਨਵਜੋਤ ਕੌਰ, ਐੱਮ.ਪੀ.ਐਚ.ਐਸ. ਅਨਿਲ ਗੁਰੂ, ਐੱਮ.ਪੀ.ਐਚ.ਐਸ. ਪਰਮਜੀਤ ਸਿੰਘ ਅਤੇ ਲਖਬੀਰ ਸਿੰਘ ਤੋਂ ਇਲਾਵਾ ਫੂਡ ਸੇਫਟੀ ਅਫ਼ਸਰ ਅਤੇ ਡਰੱਗ ਸੇਫਟੀ ਅਫ਼ਸਰ ਵੀ ਮੌਜੂਦ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ