Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਜ਼ੋਨਲ ਵਾਲੀਬਾਲ ਟੂਰਨਾਮੈਂਟ (ਲੜਕੀਆਂ) ਵਿੱਚ ਸ.ਸ.ਸ.ਸ. ਸ਼ੇਰਮਾਜਰਾ ਨੇ ਹਾਸਲ ਕੀਤਾ ਪਹਿਲਾ ਸਥਾਨ

August 18, 2026 08:26 PM
Arvinder Singh

ਪਟਿਆਲਾ : ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦੇ ਲੜਕੀਆਂ ਦੇ ਜ਼ੋਨਲ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ ਬਹੁਤ ਹੀ ਉਤਸ਼ਾਹਪੂਰਵਕ ਮਾਹੌਲ ਵਿੱਚ ਕੀਤਾ ਗਿਆ। ਇਹ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ), ਸ੍ਰੀ ਵਿਜੇ ਕੁਮਾਰ, ਸ੍ਰੀਮਤੀ ਸੁਮਨ ਕੁਮਾਰੀ ਅਤੇ ਸ੍ਰੀ ਸਤਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਨੇਪਰੇ ਚੜ੍ਹਿਆ। ਖੇਡਾਂ ਦੇ ਫ਼ਸਵੇਂ ਮੁਕਾਬਲਿਆਂ ਦੌਰਾਨ ਅੰਡਰ-17 ਲੜਕੀਆਂ ਦੇ ਵਾਲੀਬਾਲ ਟੂਰਨਾਮੈਂਟ ਵਿੱਚ ਖਿਡਾਰਨਾਂ ਨੇ ਬਹਿਤਰੀਨ ਖੇਡ ਦਾ ਮੁਜ਼ਾਹਰਾ ਕੀਤਾ। ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿੱਚ ਸ.ਸ.ਸ.ਸ. ਸ਼ੇਰਮਾਜਰਾ ਨੇ ਪਹਿਲਾ, ਸਕੂਲ ਆਫ ਐਮੀਨੈਂਸ ਫੀਲਖਾਨਾ ਦੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਦੇ ਸੁਚੱਜੇ ਸੰਚਾਲਨ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਵਿਸ਼ੇਸ਼ ਤੌਰ 'ਤੇ ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀਮਤੀ ਕਿਰਨਜੀਤ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀ ਬਕਸ਼ੀਸ਼ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਮਨਪ੍ਰੀਤ ਸਿੰਘ (ਪ੍ਰੈਸ ਇੰਚਾਰਜ) ਸਮੇਤ ਹੋਰ ਅਧਿਆਪਕ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਟੂਰਨਾਮੈਂਟ ਕਮੇਟੀ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਖੇਡਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।

 

Have something to say? Post your comment