Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਬਣੇ ਸ. ਅਰਸ਼ਦੀਪ ਸਿੰਘ ਅਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

August 18, 2026 08:29 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਵਾਲੇ ਸਿੱਖ ਨੌਜਵਾਨ ਸ. ਅਰਸ਼ਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ. ਅਰਸ਼ਦੀਪ ਸਿੰਘ ਨੇ ਆਪਣੀ ਮਿਹਨਤ, ਲਗਨ, ਯੋਗਤਾ ਅਤੇ ਸਮਰਪਣ ਨਾਲ ਵਿਦੇਸ਼ ਦੀ ਧਰਤੀ ’ਤੇ ਸਿੱਖ ਨੌਜਵਾਨਾਂ ਦੀ ਸਮਰੱਥਾ ਦਾ ਮਾਣ ਵਧਾਇਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਯੂਕੇ ਦੀ ਹਵਾਈ ਫ਼ੌਜ ਵਿੱਚ ਇਸ ਪੱਧਰ ਦੀ ਪ੍ਰਾਪਤੀ ਹਾਸਲ ਕਰਨਾ ਸ. ਅਰਸ਼ਦੀਪ ਸਿੰਘ ਦੀ ਵਿਲੱਖਣ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਨੇ ਜਿੱਥੇ ਆਪਣੇ ਮਾਪਿਆਂ, ਪਰਿਵਾਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਉਨ੍ਹਾਂ ਦੀ ਇਹ ਪ੍ਰਾਪਤੀ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਲਈ ਵੀ ਮਾਣ ਅਤੇ ਪ੍ਰੇਰਨਾ ਵਾਲੀ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੇ ਦੁਨੀਆ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਸ. ਅਰਸ਼ਦੀਪ ਸਿੰਘ ਦੀ ਪ੍ਰਾਪਤੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਿੱਖ ਨੌਜਵਾਨ ਜਿੱਥੇ ਵੀ ਜਾਂਦੇ ਹਨ, ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀ ਨਵੀਂ ਪੀੜ੍ਹੀ ਲਈ ਇਹ ਇੱਕ ਚੰਗੀ ਮਿਸਾਲ ਹੈ ਕਿ ਆਧੁਨਿਕ ਖੇਤਰਾਂ ਵਿੱਚ ਤਰੱਕੀ ਕਰਦਿਆਂ ਆਪਣੀ ਮਾਂ-ਬੋਲੀ, ਵਿਰਾਸਤ ਅਤੇ ਸੱਭਿਆਚਾਰ ਨਾਲ ਵੀ ਮਜ਼ਬੂਤੀ ਨਾਲ ਜੁੜੇ ਰਿਹਾ ਜਾ ਸਕਦਾ ਹੈ। ਉਨ੍ਹਾਂ ਸ. ਅਰਸ਼ਦੀਪ ਸਿੰਘ ਉਨ੍ਹਾਂ ਦੇ ਪਿਤਾ ਸ. ਜਗਦੀਪ ਸਿੰਘ, ਮਾਤਾ ਬੀਬੀ ਗਗਨਦੀਪ ਕੌਰ ਅਤੇ ਸਮੁੱਚੇ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਉਹ ਭਵਿੱਖ ਵਿੱਚ ਵੀ ਆਪਣੇ ਫਰਜ਼ਾਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਅਤੇ ਆਪਣੇ ਪਰਿਵਾਰ, ਸਿੱਖ ਕੌਮ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।

Have something to say? Post your comment

More in Majha

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ