Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

August 18, 2026 08:34 PM
Rozana Sehaj times
 
ਸੁਨਾਮ : ਬੇਰੁਜ਼ਗਾਰੀ ਤੋਂ ਤੰਗ ਆ ਕੇ ਕਾਕੂ ਵਾਲਾ ਪਿੰਡ ਦੇ ਇਕ ਨੌਜਵਾਨ ਨੇ ਜਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਹੈ। ਮੰਗਲਵਾਰ ਨੂੰ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇ ਪੁਲਿਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਦਿੜ੍ਹਬਾ ਨੇੜਲੇ ਪਿੰਡ ਕਾਕੂ ਵਾਲਾ ਦੇ ਨੌਜਵਾਨ ਪ੍ਰਭਜੋਤ ਸਿੰਘ (26) ਨੇ ਤਿੰਨ ਚਾਰ ਸਾਲ ਪਹਿਲਾਂ ਬਾਰਵੀਂ ਜਮਾਤ ਪਾਸ ਕੀਤੀ ਸੀ ਪਰ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਅਜੇ ਤੱਕ ਉਸ ਨੂੰ ਨੌਕਰੀ ਨਹੀ ਮਿਲ ਰਹੀ ਸੀ।ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।ਇਸੇ ਗੱਲ ਨੂੰ ਲੈਕੇ ਉਸ ਨੇ 15 ਅਗਸਤ ਨੂੰ ਕੋਈ ਜਹਿਰੀਲੀ ਚੀਜ ਨਿਗਲ਼ ਲਈ। ਪਤਾ ਲੱਗਣ ਤੇ ਪਰਿਵਾਰ ਵਲੋਂ ਪ੍ਰਭਜੋਤ ਸਿੰਘ ਨੂੰ ਇਲਾਜ ਲਈ ਤੁਰੰਤ ਸੰਗਰੂਰ ਦੇ ਇਕ ਨਿਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ । ਜਿੱਥੇ ਉਸ ਦੀ ਇਕ ਨਿਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਜੀਵਨ ਸਿੰਘ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। 
 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ