Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਝੁੱਗੀ ਝੌਂਪੜੀ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਣੀ ਜਾਂਇੰਟ ਐਕਸ਼ਨ ਕਮੇਟੀ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

August 18, 2026 08:46 PM
Amjad Hussain Khan
ਮੋਗਾ : ਸਿਵਲ ਸੁਸਾਇਟੀ ਮੋਗਾ ਦੀ ਅਪੀਲ ਤੇ ਮੋਗਾ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਬਣੀ ਜਾਂਇੰਟ ਐਕਸ਼ਨ ਕਮੇਟੀ ਨੇ ਅੱਜ ਡਿਪਟੀ ਕਮਿਸ਼ਨਰ ਮੋਗਾ, ਜਾਂਇੰਟ ਕਮਿਸ਼ਨਰ ਨਗਰ ਨਿਗਮ ਮੋਗਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਝੁੱਗੀ ਝੌਂਪੜੀ, ਨਜ਼ਾਇਜ ਕਬਜੇ, ਗੰਦਗੀ ਅਤੇ ਅਪਰਾਧ ਨੂੰ ਹਟਾਉਣ ਲਈ ਜੰਗੀ ਪੱਧਰ ਤੇ ਕੰਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਆਮ ਸ਼ਹਿਰੀਆਂ ਦਾ ਹੱਕ-ਪੱਤਰ ਸੌਂਪਿਆ। ਡਿਪਟੀ ਕਮਿਸ਼ਨਰ ਮੋਗਾ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਵਿਖਾਉਂਦਿਆਂ ਐਕਸਨ ਕਮੇਟੀ ਨੂੰ ਜਲਦ ਹੱਲ ਦਾ ਭਰੋਸਾ ਦਿੱਤਾ। ਉਪਰੰਤ ਐਕਸ਼ਨ ਕਮੇਟੀ ਨੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨਾਲ ਮੁਲਾਕਾਤ ਕਰਕੇ ਦਾਣਾ ਮੰਡੀ ਵਿੱਚ ਨਜਾਇਜ ਕਬਜੇ ਕਰਕੇ ਬਣਾਈਆਂ ਗਈਆਂ 1000 ਦੇ ਕਰੀਬ ਝੁੱਗੀਆਂ ਅਤੇ ਗੰਦਗੀ ਨੂੰ ਸਾਫ ਕਰਨ ਦੀ ਅਪੀਲ ਕੀਤੀ ਤਾਂ ਜੋ ਮੰਡੀ ਦੀ ਦਿੱਖ ਅਤੇ ਆਲਾ ਦੁਆਲਾ ਸਾਫ ਸੁਥਰਾ ਦਿਖੇ। ਚੇਅਰਮੈਨ ਹਰਜਿੰਦਰ ਰੋਡੇ ਨੇ ਕਮੇਟੀ ਨੂੰ ਜਾਣਕਾਰੀ ਦਿੱਤੀ ਕਿ ਅਸੀਂ ਲੋੜੀਂਦੇ ਪ੍ਰਬੰਧ ਕਰ ਰਹੇ ਹਾਂ ਤੇ ਜਲਦ ਹੀ ਝੁੱਗੀਆਂ ਹਟਾਉਣ ਦੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਅਜੇ ਗੋਰਾ ਸੂਦ, ਮਹਿੰਦਰ ਪਾਲ ਲੂੰਬਾ ਨੇ ਦੱਸਿਆ ਕਿ ਮੋਗਾ ਸ਼ਹਿਰ ਅਣਗਿਣਤ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ ਤੇ ਐਕਸ਼ਨ ਕਮੇਟੀ ਉਹਨਾਂ ਸਮੱਸਿਆਵਾਂ ਦੇ ਹੱਲ ਲਈ ਦਿਨ ਰਾਤ ਇੱਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਪੜਾਅਵਾਰ ਹਰ ਸਮੱਸਿਆ ਤੇ ਕੰਮ ਕਰਾਂਗੇ ਪਰ ਕੁਁਝ ਸਮੱਸਿਆਵਾਂ ਅਜਿਹੀਆਂ ਹਨ ਜਿੰਨਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਚਾਹੀਦਾ ਹੈ। 

Have something to say? Post your comment