Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 1 ਸਤੰਬਰ ਦੇ ਧਰਨੇ ਸਬੰਧੀ ਖਿੱਚੀਆਂ ਤਿਆਰੀਆਂ

August 18, 2026 08:49 PM
Rozana Sehaj times


ਮੋਰਿੰਡਾ : 
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿੱਚ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਗੁਰਚਰਨ ਸਿੰਘ ਢੋਲਣਮਾਜਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਰਣਧੀਰ ਸਿੰਘ ਮਾਜਰੀ ਅਤੇ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਜੋ ਇੱਕ ਸਤੰਬਰ ਤੋਂ ਲੈ ਕੇ ਸੱਤ ਸਤੰਬਰ ਤੱਕ ਚੰਡੀਗੜ੍ਹ ਵਿਖੇ ਧਰਨਾ ਦੇਣਾ ਹੈ, ਉਸ ਸਬੰਧੀ ਵਰਕਰਾਂ ਦੀਆਂ ਟਰੈਕਟਰ ਟਰਾਲੀਆਂ ਲੈ ਜਾਣ ਦੀਆਂ ਡਿਊਟੀਆਂ ਲਾਈਆਂ ਗਈਆਂ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਚਰਨ ਸਿੰਘ ਮੁੰਡੀਆਂ ਅਤੇ ਗੁਰਚਰਨ ਸਿੰਘ ਢੋਲਣਮਾਜਰਾ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਜੋ ਨਵੇਂ ਜ਼ਮੀਨ ਪੂਲਿੰਗ ਨੀਤੀ ਹੋਂਦ ਵਿੱਚ ਲਿਆਂਦੀ ਹੈ, ਉਸਦੇ ਕਿਸਾਨਾਂ ਤੇ ਪੈਣ ਵਾਲੇ ਮਾਰੂ ਪ੍ਰਭਾਵ ਅਤੇ ਕੇਂਦਰ ਸਰਕਾਰ ਦੁਆਰਾ ਭਾਰਤ-ਅਮਰੀਕਾ ਡੀਲ ਦਾ ਕਿਸਾਨਾਂ ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ। ਉਹਨਾਂ ਦੱਸਿਆ ਕਿ ਧਰਨੇ ਵਿੱਚ ਸ਼ਾਮਿਲ ਹੋਣ ਲਈ ਮੋਰਿੰਡਾ ਇਲਾਕੇ ਵਿੱਚੋਂ ਟਰੈਕਟਰ- ਟਰਾਲੀਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਗਈਆਂ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਉਪਰੋਕਤ ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਹੋਰਨਾਂ ਕਿਸਾਨਾਂ-ਮਜ਼ਦੂਰਾਂ ਨੂੰ ਵੀ ਧਰਨੇ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ। 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ