Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ

August 18, 2026 08:56 PM
Arvinder Singh

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜੇਲ੍ਹ ਦੇ ਬੰਦੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੌਂਸਲਿੰਗ ਕੈਂਪ ਲਗਾਇਆ ਗਿਆ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਬ੍ਰਹਮ ਕੁਮਾਰੀ ਡਾ. ਰਮਾ ਨੇ ਬੰਦੀਆਂ ਨੂੰ ਨਸ਼ਿਆਂ ਕਾਰਨ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਪੈਣ ਵਾਲੇ ਘਾਤਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਸੇ ਵੀ ਪ੍ਰਕਾਰ ਦੇ ਨਸ਼ੇ ਤੋਂ ਦੂਰ ਰਹਿਣ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੰਦੀਆਂ ਅਤੇ ਜੇਲ੍ਹ ਸਟਾਫ਼ ਨੂੰ ਨਸ਼ਾ-ਮੁਕਤੀ ਦੀ ਸਹੁੰ ਵੀ ਚੁਕਾਈ ਗਈ ਅਤੇ ਭਵਿੱਖ ਵਿੱਚ ਨਸ਼ੇ ਤੋਂ ਦੂਰ ਰਹਿਣ ਦੇ ਨਾਲ-ਨਾਲ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਜੇਲ੍ਹਾਂ) ਆਰ. ਕੇ. ਜੈਸਵਾਲ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ ਜੇਲ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦੀਆਂ ਦੇ ਸੁਧਾਰ ਅਤੇ ਪੁਨਰਵਾਸ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਸੈਮੀਨਾਰ ਦੌਰਾਨ ‘ਸਿੱਖਿਆ ਦਾਤ’ ਪ੍ਰੋਗਰਾਮ ਅਧੀਨ ਵੱਖ-ਵੱਖ ਕਲਾਸਾਂ ਦੇ ਸਮੈਸਟਰ ਪਾਸ ਕਰਨ ਵਾਲੇ ਬੰਦੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ ਅਤੇ ਜੈਦੀਪ ਸਿੰਘ, ਡਿਪਟੀ ਸੁਪਰਡੈਂਟ ਆਦਰਸ਼ਪਾਲ ਸਿੰਘ ਅਤੇ ਸਹਾਇਕ ਸੁਪਰਡੈਂਟ ਗੁਰਜਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment