Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਜਾਬੀ ਵਿਰਸੇ ਦੀ ਮਹਿਕ ਨਾਲ ਲੱਗੀਆਂ ਤੀਆਂ ਦੀਆਂ ਰੌਣਕਾਂ

August 18, 2026 09:29 PM
Rozana Sehaj times

ਖਨੌਰੀ : ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁਜਰਾਂ ਵਿਖੇ ਪੰਜਾਬੀ ਸੱਭਿਆਚਾਰ, ਲੋਕ-ਵਿਰਸੇ ਅਤੇ ਪੁਰਾਤਨ ਪਰੰਪਰਾਵਾਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਗਿਆ। ਇਸ ਮੌਕੇ ਕਲਾਸ ਤੀਜੀ ਅਤੇ ਚੌਥੀ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਸਮਾਗਮ ਦੀ ਰੌਣਕ ਵਧਾਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਸਜ ਕੇ ਲੋਕ-ਗੀਤਾਂ, ਲੋਕ-ਨਾਚਾਂ ਅਤੇ ਤੀਆਂ ਨਾਲ ਸਬੰਧਿਤ ਨਾਟਕ ਪੇਸ਼ ਕੀਤੇ। ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਵੀ ਪੰਜਾਬੀ ਪਹਿਰਾਵਿਆਂ ਵਿੱਚ ਮਨਮੋਹਕ ਪੇਸ਼ਕਾਰੀਆਂ ਦੇ ਕੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਪੰਜਾਬੀ ਵਿਰਸੇ ਦੀ ਝਲਕ ਪੇਸ਼ ਕਰਦੇ ਮਹਿੰਦੀ, ਚੂੜੀਆਂ, ਖੀਰ-ਮਾਲਪੂੜੇ ਅਤੇ ਤ੍ਰਿੰਝਣ ਦੇ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਤ੍ਰਿੰਝਣ ਰਾਹੀਂ ਪੰਜਾਬ ਦੀ ਪੁਰਾਤਨ ਲੋਕ-ਪਰੰਪਰਾ, ਔਰਤਾਂ ਦੇ ਮਿਲ-ਬੈਠਣ ਅਤੇ ਸਾਂਝੀਆਂ ਖੁਸ਼ੀਆਂ ਮਨਾਉਣ ਦੀ ਸੁੰਦਰ ਝਲਕ ਪੇਸ਼ ਕੀਤੀ ਗਈ। ਮਾਵਾਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਕੋਆਰਡੀਨੇਟਰ ਮੈਡਮ ਅੰਮ੍ਰਿਤਪਾਲ ਕੌਰ ਨੇ ਤੀਆਂ ਦੇ ਤਿਉਹਾਰ ਦੀ ਸੱਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾਇਰੈਕਟਰ-ਪ੍ਰਿੰਸੀਪਲ ਸ੍ਰੀਮਤੀ ਰੀਨਾ ਚੀਮਾ ਨੇ ਕਿਹਾ ਕਿ ਸਿੱਖਿਆ ਦੇ ਨਾਲ ਵਿਦਿਆਰਥੀਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨਾ ਵੀ ਸਕੂਲ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ।ਸਮੁੱਚੇ ਤੌਰ ’ਤੇ ਸਮਾਗਮ ਪੰਜਾਬੀ ਸੱਭਿਆਚਾਰ, ਲੋਕ-ਵਿਰਸੇ ਅਤੇ ਮਾਪਿਆਂ ਦੀ ਸਰਗਰਮ ਭਾਗੀਦਾਰੀ ਦਾ ਯਾਦਗਾਰ ਸੁਮੇਲ ਬਣਿਆ।

Have something to say? Post your comment