Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੁਲਿਸ ਸਾਂਝ ਕੇਂਦਰ ਜੰਡਿਆਲਾ ਗੁਰੂ ਦੀ ਅਚਨਚੇਤ ਚੈਕਿੰਗ

August 18, 2026 09:44 PM
Rozana Sehaj times

 

ਜੰਡਿਆਲਾ ਗੁਰੂ/ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪੁਲਿਸ ਸਾਂਝ ਕੇਂਦਰ, ਜੰਡਿਆਲਾ ਗੁਰੂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਾਂਝ ਕੇਂਦਰ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਸਾਂਝ ਕੇਂਦਰ ਦੇ ਰਿਕਾਰਡ, ਕੰਮਕਾਜ ਦੇ ਢੰਗ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਸਾਂਝ ਕੇਂਦਰ ਵਿਖੇ ਆਏ ਲੋਕਾਂ ਨਾਲ ਗੱਲਬਾਤ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤਾ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਸਾਂਝ ਕੇਂਦਰ ਲੋਕਾਂ ਅਤੇ ਪੁਲਿਸ ਦਰਮਿਆਨ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਪੁਲਿਸ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਇੱਕ ਸੁਚੱਜੇ, ਸੁਖਾਵੇਂ ਅਤੇ ਲੋਕ-ਪੱਖੀ ਮਾਹੌਲ ਵਿੱਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਸਮਾਂਬੱਧ ਹਨ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰਾਂ ਦਾ ਮਾਹੌਲ ਆਮ ਥਾਣੇ ਦੀ ਤਰ੍ਹਾਂ ਨਾ ਹੋ ਕੇ ਇੱਕ ਅਜਿਹੇ ਲੋਕ-ਪੱਖੀ ਦਫ਼ਤਰ ਵਜੋਂ ਵਿਕਸਤ ਕੀਤਾ ਗਿਆ ਹੈ, ਜਿੱਥੇ ਆਮ ਨਾਗਰਿਕ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆ ਕੇ ਆਪਣੀਆਂ ਲੋੜੀਂਦੀਆਂ ਸੇਵਾਵਾਂ ਪ੍ਰਾਪਤ ਕਰ ਸਕਣ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦੇ ਸਕਣ। ਸਾਂਝ ਕੇਂਦਰ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇੱਥੇ ਲੋਕਾਂ ਨੂੰ ਵੱਖ-ਵੱਖ ਪੁਲਿਸ ਸਬੰਧੀ ਸੇਵਾਵਾਂ ਨਿਰਧਾਰਤ ਸਮੇਂ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਸ਼ਿਕਾਇਤ ਦੀ ਪ੍ਰਾਪਤੀ, ਸ਼ਿਕਾਇਤ ’ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ, ਐਫ.ਆਈ.ਆਰ. ਜਾਂ ਡੀ.ਡੀ.ਆਰ. ਦੀ ਕਾਪੀ, ਸੜਕ ਹਾਦਸੇ ਦੇ ਕੇਸ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ, ਵਾਹਨ ਚੋਰੀ ਦੇ ਕੇਸ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ ਅਤੇ ਚੋਰੀ ਦੇ ਕੇਸ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ ਸ਼ਾਮਲ ਹਨ। ਇਸ ਤੋਂ ਇਲਾਵਾ ਲਾਊਡ ਸਪੀਕਰ ਦੀ ਵਰਤੋਂ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਮੇਲੇ, ਪ੍ਰਦਰਸ਼ਨੀ ਜਾਂ ਖੇਡ ਸਮਾਰੋਹ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਪ੍ਰੀ-ਓਨਡ (ਪੁਰਾਣੀ ਮਲਕੀਅਤ) ਵਾਹਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਵੀਜ਼ੇ ਲਈ ਪੁਲਿਸ ਕਲੀਅਰੈਂਸ, ਕਰੈਕਟਰ ਵੈਰੀਫਿਕੇਸ਼ਨ, ਟੇਨੈਂਟ (ਕਿਰਾਏਦਾਰ) ਵੈਰੀਫਿਕੇਸ਼ਨ, ਇੰਪਲਾਈ ਵੈਰੀਫਿਕੇਸ਼ਨ ਅਤੇ ਡੋਮੈਸਟਿਕ ਹੈਲਪ ਜਾਂ ਸਰਵੈਂਟ ਵੈਰੀਫਿਕੇਸ਼ਨ ਆਦਿ ਸੇਵਾਵਾਂ ਵੀ ਨਿਰਧਾਰਤ ਸਮੇਂ ਅੰਦਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸ. ਹਰਭਜਨ ਸਿੰਘ ਈ.ਟੀ.ਓ. ਨੇ ਸਾਂਝ ਕੇਂਦਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨਾਲ ਸਤਿਕਾਰ ਅਤੇ ਨਿਮਰਤਾ ਨਾਲ ਪੇਸ਼ ਆਉਂਦਿਆਂ ਉਸ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਉਸ ਦਾ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਸੇਵਾ ਲਈ ਕੋਈ ਦਸਤਾਵੇਜ਼ ਜਾਂ ਹੋਰ ਕਾਰਵਾਈ ਲੋੜੀਂਦੀ ਹੈ ਤਾਂ ਇਸ ਸਬੰਧੀ ਲੋਕਾਂ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਉਹ ਬਿਨਾਂ ਲੋੜੀਂਦੀ ਪ੍ਰੇਸ਼ਾਨੀ ਦੇ ਆਪਣਾ ਕੰਮ ਕਰਵਾ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਬਿਨਾਂ ਲੋੜ ਦੇ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਹਰ ਪੱਧਰ ’ਤੇ ਸਰਲ ਤੇ ਸੁਚਾਰੂ ਬਣਾਇਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰੇਕ ਨਾਗਰਿਕ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਸ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦੇਰੀ, ਲਾਪਰਵਾਹੀ ਜਾਂ ਬੇਲੋੜੀ ਪਰੇਸ਼ਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਂਝ ਕੇਂਦਰ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਸਮੁੱਚੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਅਤੇ ਇਹ ਯਕੀਨੀ ਬਣਾਉਣ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਲਈ ਕਿਸੇ ਵਿਚੋਲੇ ਜਾਂ ਬੇਲੋੜੇ ਦਖ਼ਲ ਦੀ ਲੋੜ ਨਾ ਪਵੇ।ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਸਾਂਝ ਕੇਂਦਰ ਦੇ ਕੰਮਕਾਜ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਸੁਝਾਅ ਅਤੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸਮਾਂਬੱਧਤਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਅਚਨਚੇਤ ਚੈਕਿੰਗਾਂ ਦਾ ਮਕਸਦ ਸਰਕਾਰੀ ਸੇਵਾਵਾਂ ਦੀ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਜਿੱਥੇ ਵੀ ਲੋੜ ਹੋਵੇ, ਉੱਥੇ ਤੁਰੰਤ ਸੁਧਾਰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ, ਸੁਖਾਵੇਂ ਅਤੇ ਪਾਰਦਰਸ਼ੀ ਮਾਹੌਲ ਵਿੱਚ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣਾ ਹੈ। ਇਸ ਲਈ ਸਾਂਝ ਕੇਂਦਰਾਂ ਵਿੱਚ ਕੰਮ ਕਰਦੇ ਅਧਿਕਾਰੀ ਅਤੇ ਕਰਮਚਾਰੀ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਹਰੇਕ ਨਾਗਰਿਕ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਯਕੀਨੀ ਬਣਾਉਣ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ