Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਵੱਲੋਂ ਠੋਸ ਕੂੜਾ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

August 18, 2026 09:49 PM
Rozana Sehaj times

ਅੰਮ੍ਰਿਤਸਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਜ਼ਿਲ੍ਹੇ ਦੇ 21 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਦਾ ਕੰਮ ਪਹਿਲਾਂ ਹੀ ਵੱਖ-ਵੱਖ ਤਰੀਕਿਆਂ ਨਾਲ ਚੱਲ ਰਿਹਾ ਹੈ। ਇਨ੍ਹਾਂ ਪਿੰਡਾਂ ਵਿੱਚ ਘਰੇਲੂ ਪੱਧਰ ’ਤੇ ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਢੰਗ ਨਾਲ ਸੰਭਾਲ ਕੀਤੀ ਜਾ ਰਹੀ ਹੈ ਅਤੇ ਘਰ-ਘਰ ਤੋਂ ਵੇਸਟ ਕੁਲੈਕਟਰਾਂ ਰਾਹੀਂ ਕੂੜਾ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨੂੰ ਕਿਹਾ ਕਿ ਪਿੰਡਾਂ ਵਿੱਚ ਕੰਪੋਸਟ ਪਿੱਟਾਂ ਬਣਾਈਆਂ ਜਾਣ ਅਤੇ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਤਹਿਤ ਸੈਗਰੀਗੇਸ਼ਨ ਸ਼ੈੱਡ ਵੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ 15ਵੇਂ ਵਿੱਤ ਕਮਿਸ਼ਨ ਦੇ ਫੰਡਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਹਰ ਪਿੰਡ ਵਿੱਚ ਵੇਸਟ ਕੁਲੈਕਟਰ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸੈਲਫ਼ ਹੈਲਪ ਗਰੁੱਪਾਂ ਨਾਲ ਸਬੰਧਤ ਮਹਿਲਾਵਾਂ ਨੂੰ ਵੀ ਠੋਸ ਕੂੜਾ ਪ੍ਰਬੰਧਨ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਦੀ ਨਿਗਰਾਨੀ ਲਈ ਕਮੇਟੀਆਂ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਨਾਲ ਸਬੰਧਤ ਕੰਮਾਂ ਦੀ ਨਿਗਰਾਨੀ ਕਰਨਗੀਆਂ ਅਤੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਸੰਭਾਲ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਘਰ-ਘਰ ਤੋਂ ਗਿੱਲਾ ਕੂੜਾ, ਸੁੱਕਾ ਕੂੜਾ, ਸੈਨੇਟਰੀ ਵੇਸਟ ਅਤੇ ਖਤਰਨਾਕ ਰਹਿੰਦ-ਖੂੰਹਦ ਨੂੰ ਵੱਖ-ਵੱਖ ਇਕੱਠਾ ਕਰਕੇ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਗਿੱਲੇ ਕੂੜੇ ਤੋਂ ਜੈਵਿਕ ਖਾਦ ਵੀ ਤਿਆਰ ਕੀਤੀ ਜਾ ਸਕਦੀ ਹੈ, ਜਿਸ ਨਾਲ ਕੂੜੇ ਦੀ ਮਾਤਰਾ ਘਟਾਉਣ ਦੇ ਨਾਲ-ਨਾਲ ਇਸ ਦੀ ਮੁੜ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਪਿੰਡਾਂ ਵਿੱਚ ਬਣੇ ਸੈਲਫ਼ ਹੈਲਪ ਗਰੁੱਪਾਂ ਨਾਲ ਸਬੰਧਤ ਮਹਿਲਾਵਾਂ ਨੂੰ ਪਿੰਡਾਂ ਦੀ ਸਫ਼ਾਈ ਅਤੇ ਠੋਸ ਕੂੜਾ ਪ੍ਰਬੰਧਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਠੋਸ ਕੂੜਾ ਪ੍ਰਬੰਧਨ ਨੂੰ ਸਫ਼ਲ ਨਹੀਂ ਬਣਾਇਆ ਜਾ ਸਕਦਾ। ਮੀਟਿੰਗ ਦੌਰਾਨ ਉਨ੍ਹਾਂ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਬਲਾਕਾਂ ਦੇ ਵੱਧ ਤੋਂ ਵੱਧ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਦੀਆਂ ਗਤੀਵਿਧੀਆਂ ਸ਼ੁਰੂ ਕਰਵਾਉਣ। ਉਨ੍ਹਾਂ ਕਿਹਾ ਕਿ 31 ਅਕਤੂਬਰ 2026 ਤੱਕ ਜ਼ਿਲ੍ਹੇ ਦੇ 430 ਪਿੰਡਾਂ ਵਿੱਚੋਂ ਘੱਟੋ-ਘੱਟ 50 ਫੀਸਦੀ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਠੋਸ ਕੂੜਾ ਪ੍ਰਬੰਧਨ ਨੂੰ ਕੇਵਲ ਸਰਕਾਰੀ ਪ੍ਰੋਜੈਕਟ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੋੜ ਕੇ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇ। ਉਨ੍ਹਾਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਮੀਟਿੰਗ ਵਿੱਚ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਮਨੋਜ ਕੁਮਾਰ ਡੀ.ਪੀ.ਐੱਮ, ਸ੍ਰੀ ਸੁਲੱਖਣ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀਮਤੀ ਕਿਰਨਦੀਪ ਕੌਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਸ਼ਾ ਛੀਨਾ, ਸ੍ਰੀ ਮਲਕੀਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਜਨਾਲਾ, ਸ੍ਰੀ ਸਰਬਜੀਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਈਆ, ਸ੍ਰੀ ਸਮਸ਼ੇਰ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਚੋਗਾਵਾਂ, ਸ੍ਰੀ ਪ੍ਰਗਟ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੰਡਿਆਲਾ ਗੁਰੂ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਸਟਾਫ਼, ਬੀ.ਆਰ.ਸੀ., ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਮੀਟਿੰਗ ਵਿੱਚ ਹਾਜ਼ਰ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ