Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਟਿਆਲਾ ਦੇ ਪਿੰਡ ਨਿਜਾਮਪੁਰ ਅਤੇ ਕੱਲ੍ਹਾ ਮਾਜਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

August 19, 2026 06:35 PM
Arvinder Singh
 

ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਨਿਜਾਮਪੁਰ ਅਤੇ ਕੱਲ੍ਹਾ ਮਾਜਰਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 
 

Have something to say? Post your comment