ਪਟਿਆਲਾ : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸਫਾਬਾਦੀ ਗੇਟ ਨੇੜੇ ਲੱਕੜ ਮੰਡੀ ਸ਼੍ਰੀ ਹਨੂਮਾਨ ਮੰਦਰ ਚੌਂਕ ਤੋਂ ਅੱਜ ਤਿੰਨ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਮੇਅਰ ਕੁੰਦਨ ਗੋਗੀਆ, ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਮਦਨ ਅਰੋੜਾ, ਰਾਜੂ ਸਾਹਨੀ, ਨਰੇਸ਼ ਕੁਮਾਰ ਕਾਕਾ, ਯੋਗੇਸ਼ ਟੰਡਨ, ਸਿਮਰਨਪ੍ਰੀਤ ਸਿੰਘ, ਮਨਮੋਹਨ ਕਪੂਰ, ਰਾਹੁਲ ਗਰਗ, ਕੁਸ਼ਲ ਚੋਪੜਾ, ਮੁਨੀਸ਼ ਕੁਮਾਰ ਅਤੇ ਰਿਸ਼ੁ ਗਿਰਧਰ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਕ ਬੱਸ ਖਾਟੂ ਸ਼ਾਮ ਅਤੇ ਸਾਲਾਸਰ ਬਾਲਾ ਜੀ, ਦੂਜੀ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਅਤੇ ਤੀਜੀ ਬੱਸ ਮਥੁਰਾ ਅਤੇ ਵਰਿੰਦਾਵਨ ਜਾਵੇਗੀ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸ੍ਰ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।