Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਟਿਆਲਾ ਨਗਰ ਨਿਗਮ ਚੋਣਾਂ ਸੁਪਰੀਮ ਕੋਰਟ ਵੱਲੋਂ ਨਿਯੁਕਤ ਤੱਥ-ਖੋਜ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਕਾਂਗਰਸ ਨੇ ਤੇਜ਼ ਕੀਤੀ ਆਪਣੀ ਮੁਹਿੰਮ

August 19, 2026 06:41 PM
Rozana Sehaj times
 

ਪਟਿਆਲਾ :  ਪਟਿਆਲਾ ਨਗਰ ਨਿਗਮ ਚੋਣਾਂ ਨਾਲ ਸਬੰਧਤ ਵਿਵਾਦ ਵਿੱਚ ਸੁਪਰੀਮ ਕੋਰਟ ਵੱਲੋਂ ਗਠਿਤ ਫੈਕਟ ਫਾਈਂਡਿੰਗ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਇਸ ਨੂੰ ਪਟਿਆਲਵੀਆਂ ਅਤੇ ਲੋਕਤੰਤਰਿਕ ਪ੍ਰਕਿਰਿਆ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਨਾਲ ਸਬੰਧਤ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਮੋਹਿਤ ਮੋਹਿੰਦਰਾ ਨੇ ਕਾਂਗਰਸ ਵਰਕਰਾਂ, ਨਗਰ ਨਿਗਮ ਚੋਣਾਂ ਨਾਲ ਸਬੰਧਤ ਉਮੀਦਵਾਰਾਂ, ਪਟੀਸ਼ਨਰਾਂ, ਕਾਨੂੰਨੀ ਟੀਮ ਅਤੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਲੜਾਈ ਸ਼ੁਰੂ ਤੋਂ ਹੀ ਲੋਕਤੰਤਰ, ਸੰਵਿਧਾਨਕ ਅਧਿਕਾਰਾਂ ਅਤੇ ਪਟਿਆਲਾ ਵਾਸੀਆਂ ਦੇ ਹੱਕਾਂ ਨਾਲ ਜੁੜੀ ਹੋਈ ਸੀ। ਮੋਹਿਤ ਮੋਹਿੰਦਰਾ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਿਟਾਇਰਡ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਫੈਕਟ ਫਾਈਂਡਿੰਗ ਕਮੇਟੀ ਦਾ ਗਠਨ ਕੀਤਾ ਗਿਆ। ਅਦਾਲਤ ਵੱਲੋਂ ਰਿਪੋਰਟ ਦੇ ਆਧਾਰ ’ਤੇ ਕੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਕਿਸ ਦੀ ਜਵਾਬਦੇਹੀ ਤੈਅ ਹੁੰਦੀ ਹੈ, ਇਸ ਬਾਰੇ ਅੰਤਿਮ ਫੈਸਲੇ ਦੀ ਉਡੀਕ ਕੀਤੀ ਜਾਵੇਗੀ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਕੇ.ਪੀ. ਸਾਹਿਬ, ਸੀਨੀਅਰ ਐਡਵੋਕੇਟ ਵਿਵੇਕ ਜੈਨ ਅਤੇ ਪਾਰਟੀ ਦੀ ਕਾਨੂੰਨੀ ਟੀਮ ਨੇ ਇਸ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਪਟਿਆਲਵੀਆਂ, ਕਾਂਗਰਸ ਵਰਕਰਾਂ, ਉਮੀਦਵਾਰਾਂ, ਪਟੀਸ਼ਨਰਾਂ ਅਤੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੈਕਟ ਫਾਈਂਡਿੰਗ ਰਿਪੋਰਟ ਦਾ ਸਾਹਮਣੇ ਆਉਣਾ ਇੱਕ ਵੱਡਾ ਪੜਾਅ ਹੈ ਅਤੇ ਹੁਣ ਅੰਤਿਮ ਫੈਸਲਾ ਸੁਪਰੀਮ ਕੋਰਟ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹਰ ਫੈਸਲੇ ਦਾ ਸਤਿਕਾਰ ਕੀਤਾ ਜਾਵੇਗਾ ਅਤੇ ਲੋਕਤੰਤਰਿਕ ਹੱਕਾਂ ਦੀ ਇਹ ਲੜਾਈ ਅੰਤਿਮ ਅੰਜਾਮ ਤੱਕ ਜਾਰੀ ਰਹੇਗੀ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ