ਮੋਗਾ : ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ,ਮੋਗਾ ਨਿਰਵੈਰ ਸਿੰਘ ਬਰਾੜ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿੱਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਮਿਸ. ਦੇਵਸਿਮਰਨ ਕੌਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦਾ ਮਨੁੱਖੀ ਜੀਵਨ ਵਿੱਚ ਰੋਲ, ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ,ਮੋਗਾ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਅਵਨੀਤ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਮੋਗਾ ਵੱਲੋਂ ਕੈਂਪ ਵਿੱਚ ਸ਼ਾਮਿਲ ਸਿਖਿਆਰਥੀਆਂ ਨੂੰ ਦੁੱਧ ਦੀ ਬਣਤਰ ਬਾਰੇ, ਕੁਦਰਤੀ ਅਤੇ ਮਿਲਾਵਟੀ ਦੁੱਧ ਦੀ ਪਰਖ ਬਾਰੇ ਦੱਸਿਆ ਗਿਆ। ਉਹਨਾਂ ਕਿਹਾ ਕਿ ਕੈਂਪ ਦੇ ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਕਾਸ ਵਿਭਾਗ ਮੋਗਾ ਦੀ ਟੀਮ ਵੱਲੋਂ ਇਸ ਸਕੂਲ ਦੇ ਪ੍ਰਿੰਸੀਪਲ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨ ਚਿੰਨ ਦਿੱਤਾ ਗਿਆ। ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਬਲਜੀਤ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨਿਭਾਈ ਗਈ। ਅੰਤ ਵਿੱਚ ਸਕੂਲ ਦੇ ਸਮੂਹ ਸਟਾਫ ਵੱਲੋਂ ਦਫਤਰ ਡੇਅਰੀ ਵਿਕਾਸ ਵਿਭਾਗ ਮੋਗਾ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਕੈਂਪ ਲਗਾਉਣ ਲਈ ਬੇਨਤੀ ਕੀਤੀ ਗਈ।