Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਛਤਰਪਾਲ ਸਿੰਘ ਚੀਮਾ ਨੂੰ ਸਦਮਾ, ਮਾਤਾ ਨੇ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਿਹਾ

August 19, 2026 06:55 PM
Amjad Hussain Khan

ਮੋਗਾ : ਸਿਵਲ ਸਰਜਨ ਮੋਗਾ ਦੇ ਜਨਮ ਅਤੇ ਮੌਤ ਦਫ਼ਤਰ ਦੀ ਬ੍ਰਾਂਚ ਵਿਖੇ ਪਿਛਲ਼ੇ ਲੰਮੇ ਸਮੇਂ ਤੋਂ ਸੀਨੀਅਰ ਮੁਲਾਜਮ ਵਜੋ ਸੇਵਾ ਨਿਭਾ ਰਹੇ ਛਤਰਪਾਲ ਸਿੰਘ ਚੀਮਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਸਿਮਰਜੀਤ ਕੌਰ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਜਿਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਬੀਤੇ ਦਿਨੀਂ ਸੈਕੜੇ ਨਮ ਅੱਖਾਂ ਨੇ ਆਪਣੀ ਹਾਜ਼ਰੀ ਲਗਵਾਈ ਤੇ ਚੀਮਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ, ਸਾਕ-ਸਬੰਧੀਆਂ ਅਤੇ ਜਾਣਕਾਰਾਂ ਵਿੱਚ ਸੋਗ ਦੀ ਲਹਿਰ ਹੈ। ਇਸ ਦੁੱਖ ਦੀ ਘੜੀ ਵਿੱਚ ਛਤਰਪਾਲ ਸਿੰਘ ਚੀਮਾ ਅਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਇਸ ਮੌਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜ ਸੇਵੀ ਆਗੂਆਂ ਵੱਲੋਂ ਚੀਮਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਦੀ ਨਿਮਿਤ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 26 ਅਗਸਤ ਦਿਨ ਬੁੱਧਵਾਰ ਦੁਪਹਿਰ 12 : 00 ਵਜੇ ਤੋਂ 1:00 ਵਜੇ ਤੱਕ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਪੱਕਾ ਦੋਸਾਂਝ ਰੋਡ ਵਿਖੇ ਹੋਵੇਗੀ। 
 
 
 
 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ