Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਨੇ ਰੈੱਡ ਰਨ ਮੈਰਾਥਨ ਵਿੱਚ ਬਾਜ਼ੀ ਮਾਰੀ

August 19, 2026 07:05 PM
ਸਾਨੀਆ ਸਿੰਘ
 
ਦੇਵੀਗੜ੍ : ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਜਿਲ੍ਹਾ ਪੱਧਰੀ ਯੁਵਾ ਸ਼ਮੂਲੀਅਤ ਪ੍ਰੋਗਰਾਮ ਤਹਿਤ ਰੈੱਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ ਦਾ ਆਯੋਜਨ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਬਾਰੇ ਪੱਤਰਕਾਰ ਨੂੰ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ, ਪਟਿਆਲਾ ਦੇ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਰੈੱਡ ਰਿਬਨ ਕਲੱਬਾਂ ਦੇ ਵਿਦਿਆਰਥੀਆਂ ਦੀ ਰੈਡ ਰਨ ਮੈਰਾਥਨ ਬੜ੍ਹੇ ਉਤਸ਼ਾਹ ਨਾਲ ਕਰਵਾਈ ਗਈI ਇਸ ਮੌਕੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ 4 ਵਿਦਿਆਰਥੀਆਂ ਨੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਹਿੱਸਾ ਲਿਆI ਇਸ ਮੈਰਾਥਨ ਵਿੱਚ ਵਖ ਵਖ ਕਾਲਜਾਂ ਦੇ ਲਗਭਗ 60 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਬਿਕਰਮ ਸਿੰਘ ਨੇ ਮੈਰਾਥਨ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾI ਇਸ ਮੌਕੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਵਿੱਚ ਟੀਮ ਵਰਕ, ਅਨੁਸ਼ਾਸਨ, ਸਹਿਨਸ਼ੀਲਤਾ ਅਤੇ ਲੀਡਰਸ਼ਿਪ ਆਦਿ ਗੁਣਾਂ ਦਾ ਵਿਕਾਸ ਹੁੰਦਾ ਹੈ। ਇਸ ਰੇਸ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਦੇ ਜੇਤੂਆਂ ਨੂੰ ਵਿਭਾਗ ਵੱਲੋਂ 4000,3000,2000 ਦੀ ਇਨਾਮ ਰਾਸ਼ੀ ਮੌਕੇ ਵੀ ਦਿੱਤੀ ਗਈ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ