Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

August 19, 2026 08:58 PM
Rozana Sehaj times

ਚੰਡੀਗੜ੍ਹ : ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਇਨ੍ਹਾਂ ਜਨਤਕ ਸਿਹਤ ਉਪਰਾਲਿਆਂ ਦੇ ਨਾਲ-ਨਾਲ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਯੋਗ ਪਰਿਵਾਰਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਹਾਸਲ ਕਰਨ ਵਿੱਚ ਮਦਦ ਕਰ ਰਹੀ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਸੂਬਾ ਪੱਧਰੀ ਸਮੀਖਿਆ ਦੌਰਾਨ, ਅਧਿਕਾਰੀਆਂ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਨਿਗਰਾਨੀ ਅਤੇ ਜਾਂਚ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਨੂੰ ਖ਼ਤਮ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਮਹੱਤਵਪੂਰਨ ਕਮੀ ਦਰਜ ਕੀਤੀ ਗਈ ਹੈ। ਡੇਂਗੂ ਦੇ ਮਾਮਲੇ 2021 ਵਿੱਚ 23,389 ਤੋਂ ਘਟ ਕੇ 2025 ਵਿੱਚ 4,981 ਰਹਿ ਗਏ, ਜਦਕਿ ਮੌਤਾਂ ਦੀ ਗਿਣਤੀ 55 ਤੋਂ ਘਟ ਕੇ ਅੱਠ ਰਹਿ ਗਈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਇਸ ਸੁਧਾਰ ਦਾ ਸਿਹਰਾ ਅੰਸ਼ਿਕ ਤੌਰ ’ਤੇ ਘਰ-ਘਰ ਨਿਗਰਾਨੀ ਮੁਹਿੰਮ ਨੂੰ ਦਿੱਤਾ, ਜਿਸ ਤਹਿਤ ਪਿਛਲੇ ਸੰਕਰਮਣ ਸੀਜ਼ਨ ਦੌਰਾਨ ਲਗਭਗ 1.5 ਕਰੋੜ ਦੌਰੇ ਕੀਤੇ ਗਏ। ਰਾਜ ਨੇ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਨੂੰ ਵੀ ਅੱਗੇ ਵਧਾਇਆ, ਜਿਸ ਤਹਿਤ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਹਰ ਸ਼ੁੱਕਰਵਾਰ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਦਾ ਨਿਰੀਖਣ ਕਰਨ ਅਤੇ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਕੰਟੇਨਰਾਂ ਵਿੱਚ ਖੜ੍ਹੇ ਪਾਣੀ ਨੂੰ ਹਟਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਨ੍ਹਾਂ ਵਿੱਚੋਂ 250 ਮਰੀਜ਼ਾਂ ਨੇ ਪੀ-ਟਾਈਪ ਹਸਪਤਾਲਾਂ ਵਿੱਚ 256 ਇਲਾਜ ਕਰਵਾਏ, ਜਿਨ੍ਹਾਂ ’ਤੇ 75,02,250 ਰੁਪਏ ਖ਼ਰਚ ਹੋਏ, ਜਦਕਿ 101 ਮਰੀਜ਼ਾਂ ਨੇ ਜੀ-ਟਾਈਪ ਹਸਪਤਾਲਾਂ ਵਿੱਚ 101 ਇਲਾਜ ਕਰਵਾਏ, ਜਿਨ੍ਹਾਂ ’ਤੇ 14,28,895 ਰੁਪਏ ਖ਼ਰਚ ਹੋਏ। ਮਹਿਲਾ ਲਾਭਪਾਤਰੀਆਂ ਦੀ ਗਿਣਤੀ 194 ਰਹੀ, ਜਿਨ੍ਹਾਂ ਨੇ 199 ਇਲਾਜ ਕਰਵਾਏ, ਜਦਕਿ ਪੁਰਸ਼ ਲਾਭਪਾਤਰੀਆਂ ਦੀ ਗਿਣਤੀ 157 ਰਹੀ, ਜਿਨ੍ਹਾਂ ਨੇ 158 ਇਲਾਜ ਕਰਵਾਏ। ਸਭ ਤੋਂ ਵੱਡਾ ਉਮਰ ਵਰਗ 31–45 ਸਾਲ ਦਾ ਸੀ, ਜਿਸ ਵਿੱਚ 102 ਲਾਭਪਾਤਰੀਆਂ ਨੇ 105 ਇਲਾਜ ਕਰਵਾਏ। ਇਸ ਤੋਂ ਬਾਅਦ 46–60 ਸਾਲ ਉਮਰ ਵਰਗ ਰਿਹਾ, ਜਿਸ ਵਿੱਚ 80 ਲਾਭਪਾਤਰੀਆਂ ਨੇ 80 ਇਲਾਜ ਕਰਵਾਏ। ਡਾ. ਸ਼ਿਫਾਲੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਲਾਜ ਦੇ ਖ਼ਰਚੇ ਸਬੰਧੀ ਫਿਕਰਮੰਦੀਆਂ ਨੂੰ ਘਟਾ ਕੇ ਸਮੇਂ ਸਿਰ ਇਲਾਜ ਪ੍ਰਦਾਨ ਕਰਨ ਵਿੱਚ ਮਦਦ ਕੀਤੀ  ਹੈ। ਜਦੋਂ ਕਿਸੇ ਬਿਮਾਰੀ ਕਾਰਨ ਮਰੀਜ਼ ਨੂੰ ਐਮਰਜੈਂਸੀ ਇਲਾਜ ਲਈ ਹਸਪਤਾਲ ਦਾਖ਼ਲ ਹੋਣ ਦੀ ਲੋੜ ਪੈਂਦੀ ਹੈ ਤਾਂ ਕੈਸ਼ਲੈੱਸ ਸਿਹਤ ਸਹੂਲਤ ਖ਼ਾਸ ਤੌਰ ’ਤੇ ਮਹੱਤਵਪੂਰਨ ਸਾਬਤ ਹੋ ਸਕਦੀ ਹੈ।

Have something to say? Post your comment

More in Chandigarh

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ