Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

August 19, 2026 09:09 PM
Rozana Sehaj times

ਚੰਡੀਗੜ੍ :   ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਵੀ ਅਹਿਮ ਹੈ। ਸ੍ਰੀ ਭਗਤ ਨੇ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੰਬਾਂ ਦੀ ਪੈਦਾਵਾਰ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਨੂੰ ਅਪਣਾਉਣ ਨਾਲ ਕਿਸਾਨਾਂ ਲਈ ਆਮਦਨ ਦੇ ਨਵੇਂ ਅਤੇ ਵਧੇਰੇ ਲਾਹੇਵੰਦ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਦੀ ਮੰਗ, ਆਪਣੀ ਜ਼ਮੀਨ ਦੀ ਸਮਰੱਥਾ ਅਤੇ ਸਥਾਨਕ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲੀ ਵਿਭਿੰਨਤਾ ਵੱਲ  ਜਾਣਾ ਚਾਹੀਦਾ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ, ਕੁਸ਼ਲ ਸਿੰਚਾਈ ਪ੍ਰਣਾਲੀਆਂ, ਸੁਰੱਖਿਅਤ ਖੇਤੀ, ਵਾਢੀ ਉਪਰੰਤ ਪ੍ਰਬੰਧਨ, ਕੋਲਡ-ਚੇਨ ਬੁਨਿਆਦੀ ਢਾਂਚੇ ਅਤੇ ਵੈਲਿਊ ਐਡੀਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਉਤਪਾਦਨ ਤੋਂ ਲੈ ਕੇ ਮੰਡੀਕਰਨ ਤੱਕ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਜ਼ਿਲ੍ਹੇ ਦੇ ਨਜ਼ਦੀਕੀ ਬਾਗ਼ਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ