Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’ ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਭਗਵੰਤ ਸਿੰਘ ਮਾਨ

August 19, 2026 09:13 PM
Rozana Sehaj times
ਚੰਡੀਗੜ੍ :   ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਈ.ਡੀ. ਪਾਰਟੀ’ (ਭਾਜਪਾ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਇਕ ਵਾਰ ਫਿਰ ਆਪਣੇ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਭਾਜਪਾ ਦਾ ਪੰਜਾਬ ਵਿੱਚ ਕੋਈ ਸਿਆਸੀ ਆਧਾਰ ਨਹੀਂ ਹੈ, ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਬਦਨਾਮ ਕਰਨ, ਧਮਕਾਉਣ ਤੇ ਦਬਾਉਣ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਪਰ ਅਜਿਹੀ ਸਿਆਸੀ ਬਦਲਾਖੋਰੀ ‘ਆਪ ਸਰਕਾਰ ਨੂੰ ਆਮ ਲੋਕਾਂ ਲਈ ਕੰਮ ਕਰਨ ਤੋਂ ਨਹੀਂ ਰੋਕ ਸਕੇਗੀ। ਭਾਜਪਾ ਵੱਲੋਂ ਆਪਣੀ ਸਰਕਾਰ `ਤੇ ਕੀਤੇ ਜਾ ਰਹੇ ਹਮਲਿਆਂ `ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਤੋਂ ਇਮਾਨਦਾਰੀ, ਦੇਸ਼ ਭਗਤੀ ਜਾਂ ਰਾਸ਼ਟਰਵਾਦ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਐਕਸ `ਤੇ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤੇਂਦਰ ਜੈਨ ਜੀ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦੀ ਪ੍ਰਤੱਖ ਮਿਸਾਲ ਹੈ। ਇਨ੍ਹਾਂ ਆਗੂਆਂ ਕੋਲ ਮੇਰੇ ਖ਼ਿਲਾਫ਼ ਬੋਲਣ ਲਈ ਕੁੱਝ ਨਹੀਂ ਹੈ, ਜਿਸ ਕਰਕੇ ਇਹ ਮੈਨੂੰ ਬੇਬੁਨਿਆਦ ਮਸਲਿਆਂ ਰਾਹੀਂ ਬਦਨਾਮ ਕਰ ਰਹੇ ਹਨ। ਜਿਸ ਭਾਜਪਾ ਦਾ ਸੂਬੇ ਵਿੱਚ ਕੋਈ ਆਧਾਰ ਨਹੀਂ ਹੈ, ਉਹ ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕਰ ਰਹੀ ਹੈ। ਇਸ ਨਾਲ ਮੇਰਾ ਹੌਸਲੇ ਨਹੀਂ ਟੁੱਟੇਗਾ ਅਤੇ ਮੈਂ ਪੰਜਾਬ ਦੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਾਂਗਾ।" ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਮੁੱਦੇ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੂੰ ਕਾਂਗਰਸ ਜਾਂ ਕੇਂਦਰ ਵਿਚਲੀ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਪੰਜਾਬੀਆਂ ਨੇ ਕੌਮੀ ਤਿਰੰਗੇ ਦੇ ਹਰ ਰੰਗ ਨੂੰ ਨਿਖਾਰਨ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ ਅਤੇ ਭਾਜਪਾ ਜਾਂ ਕੇਂਦਰ ਸਰਕਾਰ ਨੂੰ ਸਾਨੂੰ ਇਸ ਬਾਰੇ ਪਾਠ ਪੜ੍ਹਾਉਣ ਦੀ ਲੋੜ ਨਹੀਂ ਹੈ। ਇਹ ਬਹੁਤ ਮਾੜੀ ਗੱਲ ਹੈ ਕਿ ਇਹ ਪਾਰਟੀ, ਪੰਜਾਬ ਤੇ ਪੰਜਾਬੀਆਂ ਦੀ ਦੇਸ਼ ਭਗਤੀ `ਤੇ ਸਵਾਲ ਚੁੱਕ ਕੇ ਵਾਰ-ਵਾਰ ਘਟੀਆ ਹਥਕੰਡੇ ਅਪਣਾ ਰਹੀ ਹੈ।" 
ਪੰਜਾਬ ਸਰਕਾਰ ਦਰਿਆਵਾਂ ਵਿਚਲੇ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ: ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। 
ਸੂਬੇ ਦੇ ਲੋਕਾਂ ਨੂੰ ਇਸ ਬਾਰੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।"
ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ `ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ:  ਭਗਵੰਤ ਸਿੰਘ ਮਾਨ
ਜਗਤਾਰ ਸਿੰਘ ਹਵਾਰਾ ਦੀ ਪੈਰੋਲ ਬਾਰੇ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ `ਤੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਮੈਂ ਇਹ ਮੁੱਦਾ ਪੰਜਾਬ ਦੇ ਰਾਜਪਾਲ ਕੋਲ ਪਹਿਲਾਂ ਹੀ ਉਠਾ ਚੁੱਕਾ ਹਾਂ। ਹੁਣ ਇਸ ਬਾਰੇ ਅੰਤਮ ਫ਼ੈਸਲਾ ਭਾਰਤ ਸਰਕਾਰ ਨੇ ਲੈਣਾ ਹੈ।"

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ