Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ 'ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

August 19, 2026 09:16 PM
ਗੁਰਪ੍ਰੀਤ ਸਿੰਘ ਡੱਬ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨੌਂ ਮੁਲਜ਼ਮਾਂ ਨੂੰ ਅੱਠ ਗੈਰ-ਕਾਨੂੰਨੀ ਪਿਸਤੌਲਾਂ, 8.536 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਤਿੰਨ ਮੁੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਰਸ਼ਨ ਸਿੰਘ ਉਰਫ਼ ਚੰਨਾ (25) ਵਾਸੀ ਪਿੰਡ ਰਾਣੀਆਂ ਜੋ ਮੌਜੂਦਾ ਸਮੇਂ ਜੰਡ ਪੀਰ ਕਾਲੋਨੀ, ਅੰਮ੍ਰਿਤਸਰ ਵਿਖੇ ਰਹਿ ਰਿਹਾ ਸੀ; ਸਤਨਾਮ ਸਿੰਘ (46) ਵਾਸੀ ਪਿੰਡ ਮਾਂਝ, ਅੰਮ੍ਰਿਤਸਰ; ਮਹਾਬੀਰ ਸਿੰਘ (34) ਵਾਸੀ ਪਿੰਡ ਰਾਜੋਕੇ, ਤਰਨ ਤਾਰਨ; ਲਵਪ੍ਰੀਤ ਸਿੰਘ ਉਰਫ਼ ਫੂਲਾ ਉਰਫ਼ ਲਵ (24) ਵਾਸੀ ਕਰਤਾਰ ਨਗਰ, ਅੰਮ੍ਰਿਤਸਰ; ਹਰਮਨ ਸਿੰਘ ਉਰਫ਼ ਹੰਮਾ (23) ਅਤੇ ਨਰਿੰਦਰ ਸਿੰਘ ਉਰਫ਼ ਰੋਬਾ (26) ਦੋਵੇਂ ਵਾਸੀ ਕਾਲੇ ਘਣੂਪੁਰ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (22) ਵਾਸੀ ਪਿੰਡ ਭਿਖੀਵਿੰਡ, ਤਰਨ ਤਾਰਨ; ਗੁਰਜੰਟ ਸਿੰਘ ਉਰਫ਼ ਘੁੱਧਾ (24) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਦੋਵੇਂ ਵਾਸੀ ਭੱਲਾ ਕਾਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ .30 ਬੋਰ, ਚਾਰ 9 ਐਮਐਮ ਗਲੋਕ, ਇੱਕ .32 ਬੋਰ ਅਤੇ ਚਾਰ ਜਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਸਲੇ ਅਤੇ ਨਸ਼ੇ ਦੇ ਮਾਮਲਿਆਂ ਵਿੱਚ ਸ਼ਾਮਲ ਇਹ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਤੋਂ ਇਹ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਹੋਰ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ। ਸੀਪੀ ਹਰਮਨਬੀਰ ਸਿੰਘ ਨੇ ਦੱਸਿਆ ਕਿ ਇੱਕ ਹੋਰ ਵੱਡੇ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਗੁਰਜੰਟ ਉਰਫ਼ ਘੁੱਧਾ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 5.01 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ 85,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਕੈਂਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਐਫ.ਆਈ.ਆਰ. ਨੰ. 148 ਮਿਤੀ 13.08.2026, ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 191 ਮਿਤੀ 18.08.2026 ਅਤੇ ਥਾਣਾ ਛੇਹਰਟਾ ਵਿਖੇ ਹੀ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫ.ਆਈ.ਆਰ. ਨੰ. 189 ਮਿਤੀ 18.08.2026 ਅਧੀਨ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼