Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗੈਂਗਸਟਰਾਂ 'ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

August 19, 2026 09:19 PM
Rozana Sehaj times
ਚੰਡੀਗੜ੍ :   ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 211ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 344 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 62,221 ਹੋ ਗਈਆਂ। ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 536ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.7 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 325 ਨਸ਼ੀਲੀਆਂ ਗੋਲੀਆਂ ਅਤੇ 13.01 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 536 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,085 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 
 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ