Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਭਗਵੰਤ ਸਿੰਘ ਮਾਨ

August 19, 2026 09:23 PM
Rozana Sehaj times
ਸੰਗਰੂਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਮਹਾਰਾਜ ਦਾ ਭਾਈਚਾਰਕ ਸਾਂਝ, ਬਰਾਬਰੀ ਅਤੇ ਸਵੈ-ਮਾਣ ਦਾ ਵਿਸ਼ਵ-ਵਿਆਪੀ ਸੰਦੇਸ਼ ਇੱਕ ਆਦਰਸ਼ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਲਗਾਤਾਰ ਸੇਧ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ 100 ਕਰੋੜ ਰਾਖਵੇਂ ਰੱਖੇ ਗਏ ਹਨ। ਸਰਬਸ਼ਕਤੀਮਾਨ ਪਰਮਾਤਮਾ ਤੋਂ ਅਸ਼ੀਰਵਾਦ ਮੰਗਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ ਅਤੇ ਹਰ ਪਰਿਵਾਰ ਦੀ ਤਰੱਕੀ ਲਈ ਅਰਦਾਸ ਕੀਤੀ ਅਤੇ ਨਾਲ ਹੀ ਦੁਹਰਾਇਆ ਕਿ ਸਰਕਾਰ ਸਾਰਿਆਂ ਦੀ ਭਲਾਈ ਅਤੇ ਗੁਰੂ ਸਾਹਿਬਾਨ ਤੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਹਮੇਸ਼ਾ ਵਚਨਬੱਧ ਰਹੇਗੀ। ਇਸ ਪਵਿੱਤਰ ਇਕੱਠ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ’ਤੇ ਲਿਖਿਆ, “ਅੱਜ ਮੈਨੂੰ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿਸ਼ਾਲ ਕੀਰਤਨ ਦਰਬਾਰ ਵਿੱਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬਸਾਂਝੀਵਾਲਤਾ ਅਤੇ ਬਰਾਬਰੀ ਦਾ ਸੰਦੇਸ਼ ਸਾਡੀ ਸਭ ਤੋਂ ਵੱਡੀ ਤਾਕਤ ਹੈ।” ਉਨ੍ਹਾਂ ਨੇ ਪੋਸਟ ਦੇ ਅਖੀਰ ਵਿੱਚ ਲਿਖਿਆ “ਸਾਡੀ ਸਰਕਾਰ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਸ਼ਾਨਾਮੱਤੇ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਗੁਰੂ ਘਰਾਂ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਨਾਲ ਸਬੰਧਤ ਕਾਰਜਾਂ ਲਈ ਸਰਕਾਰੀ ਖ਼ਜ਼ਾਨੇ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ ਹਮੇਸ਼ਾ ਖ਼ੁਸ਼ਹਾਲ ਅਤੇ ਚੜ੍ਹਦੀ ਕਲਾ ਵਿੱਚ ਰਹੇ ਅਤੇ ਹਰ ਪਰਿਵਾਰ ਵੱਧ ਤੋਂ ਵੱਧ ਤਰੱਕੀ ਕਰੇ। ਨਗਰ ਕੀਰਤਨ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਸਾਡੇ ਸਾਰਿਆਂ ਲਈ ਬਹੁਤ ਹੀ ਸ਼ੁਭ ਦਿਹਾੜਾ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇਹ ਸਮਾਗਮ ਕਰਵਾਇਆ ਜਾ ਰਹੀ ਹੈ। ਅਸੀਂ ਸੁਭਾਗੇ ਹਾਂ ਕਿ ਸਾਨੂੰ ਇਹ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਕੀਰਤਨ ਸਮਾਗਮ ਦੌਰਾਨ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਗੁਰਬਾਣੀ ਸਰਵਣ ਦੇ ਨਾਲ ਸੰਗਤ ਨੂੰ ਨਿਹਾਲ ਕੀਤਾ।” ਮੁੱਖ ਮੰਤਰੀ ਨੇ ਕਿਹਾ, “ਇਸ ਸਮਾਗਮ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਸਮਾਜਿਕ ਬਰਾਬਰੀ ਅਤੇ ਪ੍ਰਭੂ ਭਗਤੀ ਦੇ ਪਵਿੱਤਰ ਸੰਦੇਸ਼ ਦਾ ਵੱਧ ਤੋਂ ਵੱਧ ਪਸਾਰ ਕਰਨਾ ਹੈ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣਾ ਸਾਰਾ ਜੀਵਨ ਸਮਾਜ ਦੇ ਦੱਬੇ-ਕੁਚਲੇ ਅਤੇ ਹਾਸ਼ੀਏ ’ਤੇ ਧੱਕੇ ਵਰਗਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਦੇ ਲੇਖੇ ਲਾ ਦਿੱਤਾ ਅਤੇ ਮਾਨਵਤਾ ਨੂੰ ਜਾਤੀ ਵਿਤਕਰੇ ਅਤੇ ਸਮਾਜਿਕ ਨਾ-ਬਰਾਬਰੀ ਵਰਗੀਆਂ ਅਲ੍ਹਾਮਤਾਂ ਦੇ ਖਾਤਮੇ ਦਾ ਸੰਦੇਸ਼ ਦਿੱਤਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀ ਸੋਚ ਅਜਿਹੇ ਸਮਾਗਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਨਾ ਜੋੜਨਾ ਹੈ ਤਾਂ ਜੋ ਉਹ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਹੀ ਅਰਥਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਨਿਮਰ ਸ਼ਰਧਾਂਜਲੀ ਹੈ।” ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਮਿਹਨਤ ਕਰਨ ਦਾ ਪ੍ਰਣ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਗਰੀਬ ਤੋਂ ਗਰੀਬ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਕਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਰਬੱਤ ਦੇ ਭਲੇ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਅਜਿਹੇ ਆਦਰਸ਼ ਤੇ ਸਮੱਸਿਆਵਾਂ ਤੋਂ ਮੁਕਤ ਸਮਾਜ ਦਾ ਸੰਕਲਪ ਰੱਖਿਆ, ਜਿੱਥੇ ਕਿਸੇ ਨੂੰ ਵੀ ਕੋਈ ਦੁੱਖ ਨਾ ਝੱਲਣਾ ਪਵੇ।” ਮੁੱਖ ਮੰਤਰੀ ਨੇ ਕਿਹਾ, “ਮੇਰੀ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ’ਤੇ ਅਧਾਰਤ ਸਮਾਜ ਸਿਰਜਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਵੀ ਇਸ ਮੌਕੇ ਮੌਜੂਦ ਸਨ। ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਾਲ ਭਰ ਚੱਲਣ ਵਾਲੇ ਕੀਰਤਨ ਸਮਾਗਮਾਂ, ਸੈਮੀਨਾਰਾਂ, ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ ਅਤੇ ਸ਼ੋਭਾ ਯਾਤਰਾ ਨਾਲ ਮਨਾ ਰਹੀ ਹੈ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ ਵੱਖ-ਵੱਖ ਸ਼ਹਿਰਾਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਯੂਨੀਵਰਸਿਟੀਆਂ ਵਿੱਚ ਸੈਮੀਨਾਰ ਅਤੇ ਪੰਜਾਬ ਦੇ ਸਾਰੇ 13,000 ਪਿੰਡਾਂ ਵਿੱਚ 50 ਮੋਬਾਈਲ ਵੈਨਾਂ ਰਾਹੀਂ ਦਸਤਾਵੇਜ਼ੀ ਸ਼ੋਅ ਕਰਵਾਏ ਜਾ ਰਹੇ ਹਨ। ਡਰੋਨ ਸ਼ੋਅ ਵੀ ਕਰਵਾਏ ਜਾ
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ