Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

August 19, 2026 09:40 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ :  ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਪ੍ਰਭਾਵਸ਼ਾਲੀ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ, ਨਿਯਮਾਂ ਅਤੇ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਵਿੱਚ ਦਾਖਲਾ ਲੈਣ 'ਤੇ ਨਿੱਘਾ ਜੀ ਆਇਆ ਕਿਹਾ। ਉਨ੍ਹਾਂ ਨੇ ਸਾਲ 1999 ਤੋਂ ਲੈ ਕੇ ਹੁਣ ਤੱਕ ਦੇ ਕਾਲਜ ਦੇ ਸੁਨਹਿਰੀ ਸਫ਼ਰ ਅਤੇ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ, ਕਾਲਜ ਦੇ ਐੱਨ.ਐੱਸ.ਐੱਸ. (NSS) ਕੋਆਰਡੀਨੇਟਰ ਡਾ. ਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਐੱਨ.ਐੱਸ.ਐੱਸ. ਯੂਨਿਟ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਸਮਾਜ ਸੇਵਾ ਨਾਲ ਜੁੜੀਆਂ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਿਆ। ਯੂਥ ਵੈਲਫੇਅਰ ਵਿਭਾਗ ਦੇ ਇੰਚਾਰਜ ਡਾ. ਗੁਰਜੰਟ ਸਿੰਘ ਨੇ ਵਿਭਾਗ ਦੀਆਂ ਪਿਛਲੇ ਸਾਲਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਇਸ ਸਾਲ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਯੂਥ ਫੈਸਟੀਵਲ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਇਸ ਮੌਕੇ ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੇ ਵੀ ਆਪਣੇ-ਆਪਣੇ ਵਿਭਾਗਾਂ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਭਵਿੱਖ ਵਿੱਚ ਇਨ੍ਹਾਂ ਕੋਰਸਾਂ ਦੇ ਮਿਲਣ ਵਾਲੇ ਲਾਭਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ