Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਰੰਗਲਾ ਪੰਜਾਬ ਯੋਜਨਾ ਤਹਿਤ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ

August 19, 2026 09:51 PM
Rozana Sehaj times

ਤਰਸਿੱਕਾ/ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ। ਇਸ ਰਾਸ਼ੀ ਨਾਲ ਪਿੰਡਾਂ ਵਿੱਚ ਵੱਖ-ਵੱਖ ਬੁਨਿਆਦੀ ਅਤੇ ਲੋਕ-ਭਲਾਈ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਗ੍ਰਾਂਟ ਦੀ ਰਾਸ਼ੀ ਨਾਲ ਪਿੰਡਾਂ ਵਿੱਚ ਇੰਟਰਲਾਕਿੰਗ ਟਾਈਲਾਂ ਵਾਲੀਆਂ ਗਲੀਆਂ, ਨਾਲੀਆਂ ਅਤੇ ਸੀਵਰੇਜ ਦੇ ਕੰਮ, ਖੇਡ ਮੈਦਾਨ, ਇਨਡੋਰ ਤੇ ਓਪਨ ਜਿੰਮ, ਆਂਗਣਵਾੜੀ ਕੇਂਦਰਾਂ ਦੀ ਉਸਾਰੀ, ਛੱਪੜਾਂ ਦੀ ਸਫ਼ਾਈ ਅਤੇ ਮੁਰੰਮਤ, ਪੰਚਾਇਤ ਘਰਾਂ ਅਤੇ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਉਸਾਰੀ, ਸਕੂਲਾਂ ਵਿੱਚ ਕਲਾਸ ਰੂਮ, ਸੋਲਰ ਲਾਈਟਾਂ, ਸੀਮੈਂਟ ਦੇ ਬੈਂਚ, ਧਰਮਸ਼ਾਲਾਵਾਂ, ਲਾਇਬ੍ਰੇਰੀਆਂ, ਪਾਰਕਾਂ, ਸ਼ਮਸ਼ਾਨਘਾਟਾਂ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ। ਲੋਕ ਨਿਰਮਾਣ ਮੰਤਰੀ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਗ੍ਰਾਂਟ ਦੇ ਚੈੱਕ ਤਕਸੀਮ ਕਰਦਿਆਂ ਕਿਹਾ ਕਿ ਉਹ ਇਸ ਰਾਸ਼ੀ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਲਈ ਖਰਚ ਕਰਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਦੇ ਵਿਕਾਸ ਵਿੱਚ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਦੂਸਰੇ ਬਲਾਕਾਂ ਦੀਆਂ ਪੰਚਾਇਤਾਂ ਨੂੰ ਵੀ ਜਲਦ ਹੀ ਰੰਗਲਾ ਪੰਜਾਬ ਯੋਜਨਾ ਤਹਿਤ ਗ੍ਰਾਂਟਾਂ ਦਿੱਤੀਆਂ ਜਾਣਗੀਆਂ, ਤਾਂ ਜੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾ ਸਕੇ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਨਾ ਵਿਕਾਸ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ 75 ਸਾਲਾਂ ਵਿੱਚ ਵੀ ਨਹੀਂ ਕਰਵਾ ਸਕੀਆਂ। ਉਨ੍ਹਾਂ ਕਿਹਾ ਕਿ ਅੱਜ ਜੰਡਿਆਲਾ ਗੁਰੂ ਹਲਕਾ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਸ਼ੁਮਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਸਨੀਕ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਆਪਣੇ ਲੋਕਾਂ ਦੀ ਬਿਹਤਰੀ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਗ੍ਰਾਂਟ ਦੇ ਚੈੱਕ ਪ੍ਰਾਪਤ ਕਰਨ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲੇਗਾ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ