Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਮੌਕੇ ਰਈਆ ਦਾਣਾ ਮੰਡੀ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

August 19, 2026 09:55 PM
Rozana Sehaj times

ਰਈਆ/ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਿਧਾਇਕ ਬਾਬਾ ਬਕਾਲਾ ਸਾਹਿਬ ਸ. ਦਲਬੀਰ ਸਿੰਘ ਟੌਂਗ, ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਰਈਆ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਦੇ ਪਵਿੱਤਰ ਰੱਖੜ ਪੁੰਨਿਆਂ ਦੇ ਤਿਉਹਾਰ ਨੂੰ ਸਮਰਪਿਤ ਦਾਣਾ ਮੰਡੀ ਰਈਆ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਸਮਾਗਮ ਦਾਣਾ ਮੰਡੀ ਰਈਆ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਵਿਧਾਇਕ ਨੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਵੀ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਵਿੱਚ ਇਸ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਾਮਿਲ ਹੋਣਗੀਆਂ। ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤ ਲਈ ਲੰਗਰ, ਪੀਣ ਵਾਲੇ ਸਾਫ਼ ਪਾਣੀ, ਛਾਂ, ਪੱਖਿਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਦਾਣਾ ਮੰਡੀ ਦੀ ਸਫ਼ਾਈ, ਬਿਜਲੀ, ਪਾਣੀ, ਆਵਾਜਾਈ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਆਪਸੀ ਤਾਲਮੇਲ ਨਾਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ੍ਰੀ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ. ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ