Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਹਕੀਮਾ ਗੇਟ ਵਿਖੇ ਔਸ਼ਧੀ ਤੇ ਵਾਤਾਵਰਣ ਪੱਖੀ ਬੂਟੇ ਲਗਾਏ

August 19, 2026 09:58 PM
Rozana Sehaj times

ਅੰਮ੍ਰਿਤਸਰ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਸੱਦੇ ’ਤੇ ਹਰਿਆਵਲ ਸੇਵਾ ਪਰਿਵਾਰ ਵੱਲੋਂ ਸਰਕਾਰੀ ਹਾਈ ਸਕੂਲ ਹਕੀਮਾ ਗੇਟ ਵਿਖੇ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵਾਤਾਵਰਣ ਨੂੰ ਸ਼ੁੱਧ ਕਰਨ ਅਤੇ ਮਨੁੱਖੀ ਸਿਹਤ ਲਈ ਲਾਹੇਵੰਦ ਵੱਖ-ਵੱਖ ਔਸ਼ਧੀ ਅਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਨੀਮ, ਸਿਲਵਰ ਓਕ, ਗੁੜਹਲ, ਆਂਵਲਾ, ਅਰਜੁਨ, ਸੁਹੰਜਣਾ, ਏਸ਼ੀਆ ਗਲੋਕਾ, ਗੁਲਮੋਹਰ, ਕਚਨਾਰ, ਸੁਖਚੈਨ, ਪਿਲਕਣ, ਸਰੀ, ਚਾਂਦਨੀ, ਮਹਿੰਦੀ, ਅੰਬ, ਇਮਲੀ, ਤੂਤ ਆਦਿ ਦੇ ਬੂਟੇ ਵਿਸ਼ੇਸ਼ ਤੌਰ ’ਤੇ ਲਗਾਏ ਗਏ। ਹਰਿਆਵਲ ਸੇਵਾ ਪਰਿਵਾਰ ਦੇ ਚੇਅਰਮੈਨ ਪ੍ਰੋ. ਮੁਕੇਸ਼ ਅਗਰਵਾਲ ਨੇ ਕਿਹਾ ਕਿ ਅੱਜ ਹਵਾ ਪ੍ਰਦੂਸ਼ਣ ਜਿਸ ਪੱਧਰ ’ਤੇ ਪਹੁੰਚ ਚੁੱਕਾ ਹੈ, ਉਸ ਨੂੰ ਘਟਾਉਣ ਲਈ ਸਾਨੂੰ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਵੱਡੀ ਗਿਣਤੀ ਵਿੱਚ ਰੁੱਖ ਅਤੇ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰੀਏ ਤਾਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਸੰਤੁਲਿਤ ਰੱਖਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਸਕੂਲਾਂ, ਸੰਸਥਾਵਾਂ ਅਤੇ ਜਨਤਕ ਥਾਵਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ। ਪ੍ਰੋ. ਅਗਰਵਾਲ ਨੇ ਕਿਹਾ ਕਿ ਸਿਹਤਮੰਦ ਵਾਤਾਵਰਣ ਹੀ ਤੰਦਰੁਸਤ ਜੀਵਨ ਦੀ ਬੁਨਿਆਦ ਹੈ। ਇਸ ਲਈ ਆਓ, ਸਾਰੇ ਮਿਲ ਕੇ ਵਾਤਾਵਰਣ ਦੀ ਸੰਭਾਲ ਦਾ ਸੰਕਲਪ ਲਈਏ ਅਤੇ ਪੰਜਾਬ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਈਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਵਨੀਤ ਕੌਰ, ਅਧਿਆਪਕ ਨਵਜੋਤ ਕੌਰ, ਸਤਪਿੰਦਰ ਕੌਰ, ਬਲਜੀਤ ਕੌਰ, ਨਵਨੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਹੀਰਾ ਲਾਲ, ਸਰਬਜੀਤ ਬਲ, ਜਸਮਿੰਦਰ ਕੌਰ ਸਮੇਤ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ। ਇਸ ਤੋਂ ਇਲਾਵਾ ਹਰਿਆਵਲ ਸੇਵਾ ਪਰਿਵਾਰ ਦੇ ਕਾਰਕੁਨ ਸੁਖਦੇਵ ਸਿੰਘ, ਜਗਤਾਰ ਸਿੰਘ, ਅਸ਼ਵਨੀ ਅਗਰਵਾਲ, ਮੁਕੇਸ਼ ਅਗਰਵਾਲ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ