Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੈਪਸੀਕੋ ਮੂਹਰੇ ਕਿਸਾਨਾਂ ਦਾ ਧਰਨਾ ਅੱਜ ਲਾਮਬੰਦੀ ਲਈ ਵੈਨ ਰਾਹੀਂ ਕੀਤਾ ਪ੍ਰਚਾਰ ਕਿਹਾ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਤੁਰੇ ਕਾਰਪੋਰੇਟ ਘਰਾਣੇ

August 19, 2026 10:00 PM
Rozana Sehaj times
ਸੁਨਾਮ : ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਰੋਸ ਜ਼ਾਹਿਰ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 20 ਅਗਸਤ ਨੂੰ ਚੰਨੋ ਵਿਖੇ ਸਥਿਤ ਪੈਪਸੀਕੋ ਕੰਪਨੀ ਦੇ ਮੂਹਰੇ ਧਰਨਾ ਦਿੱਤਾ ਜਾਵੇਗਾ। ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਜਥੇਬੰਦੀ ਦੇ ਆਗੂਆਂ ਨੇ ਬੁੱਧਵਾਰ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਵੈਨ ਜ਼ਰੀਏ ਪ੍ਰਚਾਰ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸੁਖਪਾਲ ਸਿੰਘ ਮਾਣਕ, ਰਣਜੀਤ ਸਿੰਘ ਅਤੇ ਜੀਤ ਸਿੰਘ ਗੰਢੂਆਂ ਨੇ ਆਖਿਆ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਮੁਲਕ ਦੀ ਕਿਸਾਨੀ ਤੋਂ ਇਲਾਵਾ ਛੋਟੇ ਦੁਕਾਨਦਾਰਾਂ ਦੇ ਲਈ ਘਾਤਕ ਸਿੱਧ ਹੋਵੇਗਾ।‌ ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨ ਮਜ਼ਦੂਰ ਅਤੇ ਦੁਕਾਨਦਾਰ ਵਿਰੋਧੀ ਸਮਝੌਤੇ ਨੂੰ ਅਮਲ ਵਿੱਚ ਲਿਆਉਣ ਲਈ ਪੱਬਾਂ ਭਾਰ ਹੋ ਰਹੀਆਂ ਹਨ। ਅਜਿਹੇ ਵਰਤਾਰੇ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 20 ਅਗਸਤ ਨੂੰ ਚੰਨੋ ਵਿਖੇ ਅਮਰੀਕਾ ਦੀ ਦਿਓ ਕੱਦ ਕੰਪਨੀ ਪੈਪਸੀਕੋ ਮੂਹਰੇ ਦਿੱਤੇ ਜਾ ਰਹੇ ਇਕ ਰੋਜ਼ਾ ਧਰਨੇ ਵਿੱਚ ਸੁਨਾਮ ਬਲਾਕ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ