Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

August 19, 2026 10:08 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਲਈ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਤਿੰਨ ਹੋਰ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸਾਂ ਗੁਰਦੁਆਰਾ ਸੈਕਟਰ-78, ਸੈਕਟਰ-66 ਅਤੇ ਪਿੰਡ ਸਫੀਪੁਰ ਤੋਂ ਰਵਾਨਾ ਹੋਈਆਂ। ਸ਼ਰਧਾਲੂਆਂ ਨਾਲ ਭਰੀਆਂ ਇਹ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਸ਼੍ਰੀ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਵਾਪਸ ਪਰਤਣਗੀਆਂ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਬਹੁਤ ਹੀ ਲੋਕ-ਪੱਖੀ ਯੋਜਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾਲੂ ਆਪਣੇ ਅਕੀਦੇ ਅਨੁਸਾਰ ਗੁਰਦੁਆਰਾ ਸਾਹਿਬ ਅਤੇ ਮੰਦਰਾਂ ਦੇ ਦਰਸ਼ਨ ਕਰਦੇ ਹਨ, ਜਿਸ ਤੋਂ ਬਾਅਦ ਰਾਮ ਤੀਰਥ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਇਤਿਹਾਸਕ ਸਥਾਨਾਂ ਦਾ ਦੌਰਾ ਕਰਦੇ ਹਨ। ਇਸ ਪੂਰੀ ਯਾਤਰਾ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਲਈ ਡਾਕਟਰੀ ਟੀਮ ਅਤੇ ਗਾਈਡ ਵੀ ਨਾਲ ਰਹਿੰਦੇ ਹਨ, ਤਾਂ ਜੋ ਉਨ੍ਹਾਂ ਨੂੰ ਇਤਿਹਾਸਕ ਸਥਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲ ਸਕੇ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂ ਵਿਧਾਇਕ ਕੁਲਵੰਤ ਸਿੰਘ ਨਾਲ ਆਪਣੇ ਅਨੁਭਵ ਸਾਂਝੇ ਕਰਦੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ। 
 
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ