Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਾਤੜਾਂ ਤੇ ਘੱਗਾ ਦੇ ਵਸਨੀਕਾਂ ਨੂੰ ਵੀ ਮਿਲੇਗਾ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ : ਬਾਜ਼ੀਗਰ

August 19, 2026 10:13 PM
Rozana Sehaj times

ਘੱਗਾ/ਪਾਤੜਾਂ : ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਅਤੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਘੱਗਾ ਵਿਖੇ ਪਾਤੜਾਂ ਅਤੇ ਘੱਗਾ ਸ਼ਹਿਰ ਦੇ ਵਸਨੀਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਅੰਮਰੁਤ-2 ਸਕੀਮ ਤਹਿਤ 31.77 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸੋਧਕ ਪਲਾਂਟ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਘੱਗਾ ਅਤੇ ਪਾਤੜਾਂ ਦੇ ਵਸਨੀਕਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਦੋਵਾਂ ਸ਼ਹਿਰਾਂ ਦੇ ਵਸਨੀਕਾਂ ਨੂੰ ਸਾਫ਼-ਸੁਥਰਾ ਅਤੇ ਮਿਆਰੀ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ 11 ਐਮ.ਐਲ.ਡੀ. ਸਮਰੱਥਾ ਵਾਲਾ ਇਹ ਪਲਾਂਟ 18 ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੇ ਮੁਕੰਮਲ ਹੋਣ ਉਪਰੰਤ ਪਾਤੜਾਂ ਅਤੇ ਘੱਗਾ ਸ਼ਹਿਰ ਦੇ ਵਸਨੀਕਾਂ ਨੂੰ ਸਾਫ਼-ਸੁਥਰੇ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਸੰਨੀ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪ੍ਰਾਜੈਕਟ ਦਾ ਕੰਮ ਨਿਰਧਾਰਤ ਸਮਾਂ-ਸੀਮਾ ਅੰਦਰ ਗੁਣਵੱਤਾ ਮਾਪਦੰਡਾਂ ਅਨੁਸਾਰ ਮੁਕੰਮਲ ਕਰਨ ਲਈ ਵੀ ਕਿਹਾ। 

Have something to say? Post your comment