Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਸਿਹਤ ਵਿਭਾਗ ਨੇ ਸਵਾਈਨ ਫਲੂ ਤੋਂ ਬਚਾਅ ਲਈ ਜਾਰੀ ਕੀਤੀ ਐਡਵਾਈਜ਼ਰੀ

August 20, 2026 01:45 PM
SehajTimes

ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਬਦਲਦੇ ਮੌਸਮ ਦੇ ਚੱਲਦਿਆਂ ਸਵਾਈਨ ਫਲੂ ਤੋਂ ਬਚਾਅ ਲਈ ਆਮ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ ਅਤੇ ਇਸ ਤੋਂ ਬਚਾਅ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ ਅਤੇ ਨਾਗਰਿਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਇੱਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਅਨੁਸਾਰ ਸਵਾਈਨ ਫਲੂ ਦੇ ਮੁੱਖ ਲੱਛਣਾਂ ਵਿੱਚ ਬੁਖਾਰ, ਖੰਘ, ਗਲੇ ਵਿੱਚ ਖਰਾਸ਼, ਨੱਕ ਵਗਣਾ ਜਾਂ ਬੰਦ ਹੋਣਾ, ਸਾਹ ਲੈਣ ਵਿੱਚ ਪਰੇਸ਼ਾਨੀ, ਸਿਰਦਰਦ, ਸਰੀਰ ਤੇ ਜੋੜਾਂ ਵਿੱਚ ਦਰਦ, ਕਮਜ਼ੋਰੀ ਅਤੇ ਭੁੱਖ ਘੱਟ ਲੱਗਣਾ, ਜੀਅ ਕੱਚਾ ਹੋਣਾ, ਉਲਟੀ ਅਤੇ ਦੱਸ ਸ਼ਾਮਲ ਹਨ। ਬੁਖਾਰ, ਖੰਘ ਜਾਂ ਛਿੱਕ ਵਰਗੇ ਲੱਛਣ ਹੋਣ ਤਾਂ ਜਨਤਕ ਥਾਵਾਂ ਤੋਂ ਦੂਰੀ ਬਣਾ ਕੇ ਰੱਖੋ, ਤਾਂ ਜੋ ਲਾਗ ਫੈਲਣ ਦਾ ਖਤਰਾ ਘੱਟ ਕੀਤਾ ਜਾ ਸਕੇ। ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੋ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਨਾਲ ਢੱਕੋ। ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣ ਦੇ ਨਾਲ ਪੌਸ਼ਟਿਕ ਭੋਜਨ ਲਓ। ਪੂਰੀ ਨੀਂਦ ਲਓ ਅਤੇ ਆਰਾਮ ਕਰੋ। ਜੇਕਰ ਬੁਖਾਰ, ਖੰਘ ਜਾਂ ਛਿੱਕ ਵਰਗੇ ਲੱਛਣ ਹੋਣ ਤਾਂ ਜਨਤਕ ਥਾਵਾਂ ਤੋਂ ਦੂਰੀ ਬਣਾ ਕੇ ਰੱਖੋ, ਤਾਂ ਜੋ ਲਾਗ ਫੈਲਣ ਦਾ ਖਤਰਾ ਘੱਟ ਕੀਤਾ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਸਵਾਈਨ ਫਲੂ ਤੋਂ ਬਚਾਅ ਲਈ ਲੋਕਾਂ ਨੂੰ ਹੱਥ ਮਿਲਾਉਣ ਜਾਂ ਹੋਰ ਸੰਪਰਕ ਵਾਲੇ ਸਵਾਗਤ ਤੋਂ ਬਚਣ, ਜਨਤਕ ਥਾਵਾਂ 'ਤੇ ਨਾ ਥੁੱਕਣ ਅਤੇ ਬਿਨਾਂ ਡਾਕਟਰੀ ਸਲਾਹ ਦੇ ਦਵਾਈਆਂ ਨਾ ਲੈਣ ਦੀ ਸਲਾਹ ਦਿੱਤੀ ਗਈ ਹੈ। ਸਿਹਤ ਵਿਭਾਗ ਨੇ ਕਿਹਾ ਕਿ ਸਵਾਈਨ ਫਲੂ ਨਾਲ ਸਬੰਧਤ ਲੱਛਣ ਦਿਖਾਈ ਦੇਣ 'ਤੇ ਲਾਪਰਵਾਹੀ ਨਾ ਵਰਤੋ। ਤੁਰੰਤ ਡਾਕਟਰ ਨਾਲ ਸੰਪਰਕ ਕਰਕੇ ਉਚਿਤ ਜਾਂਚ ਅਤੇ ਇਲਾਜ ਕਰਵਾਓ। ਨਿੱਜੀ ਸਾਫ਼-ਸਫ਼ਾਈ ਦਾ ਧਿਆਨ ਰੱਖੋ ਅਤੇ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੋ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ