Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਕੌਮੀ ਇੰਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਪੰਜਾਬ ਬੰਦ ਦੇ ਐਲਾਨ : ਬੈਹਿਰੂ

August 20, 2026 04:35 PM
Rozana Sehaj times
ਦੇਵੀਗੜ੍ਹ :  ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਰੋਸ਼ ਵਜੋਂ ਕੋਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਸਵੇਰੇ ਸੱਤ ਵਜੇ ਤੋਂ ਦੋ ਵਜੇ ਤੱਕ ਸੜਕੀ ਆਵਾਜਾਈ ਅਤੇ ਪੂਰਨ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ ਉਸਦੀ ਹਮਾਇਤ ਕਰਦਿਆਂ ਬਜ਼ੁਰਗ ਕਿਸਾਨ ਆਗੂ ਸ੍ਰ ਸਤਨਾਮ ਸਿੰਘ ਬਹਿਰੂ ਨੇ ਸਮੂਹ ਇਨਸਾਫ਼ ਪਸੰਦ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਜੋ ਨਿਆਂਪਾਲਿਕਾ ਵੱਲੋਂ ਸੁਣਾਈਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੜਕੀ ਆਵਾਜਾਈ ਅਤੇ ਆਪਣੇ ਸਮੁੱਚੇ ਕਾਰੋਬਾਰ ਨੂੰ ਬੰਦ ਰੱਖਕੇ ਨਵਾਬ ਮਲੇਰਕੋਟਲਾ ਵਾਂਗ ਹਾਂਅ ਦਾ ਨਾਅਰਾ ਬੁਲੰਦ ਕੀਤਾ ਜਾਵੇ ਸ੍ਰ ਬਹਿਰੂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਕੋਮੀ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਦੀਆਂ ਬਰੂਹਾਂ ਤੇ ਸ਼ਾਂਤਮਈ ਢੰਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ਼ ਪ੍ਰਦਰਸਨ ਕੀਤਾ ਜਾ ਰਿਹਾ ਹੈ ਪਰ ਕੇਂਦਰ ਵਿੱਚ ਪਿਛਲੀਆਂ ਰਹ ਚੱਕੀਆਂ ਸਰਕਾਰਾਂ ਅਤੇ ਹੁਣ ਬਾਰਾਂ ਸਾਲਾਂ ਤੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਇੱਕ ਤਰਫ਼ਾ ਦੇਸ਼ ਵਿੱਚ ਘੱਟ ਗਿਣਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ ਅਤੇ ਦੇਸ਼ ਦੀ ਉੱਚ ਨਿਆਂਪਾਲਿਕਾ ਵੀ ਅੱਖਾਂ ਮੀਚੀ ਬੈਠੀ ਹੈ ਜਦੋਂ ਕਿ ਨਿਆਂਪਾਲਿਕਾ ਦੀ ਸੰਵਿਧਾਨਿਕ ਜ਼ੁਮੇਵਾਰੀ ਹੁੰਦੀ ਹੈ ਕਿ ਦੇਸ਼ ਦੇ ਕਿਸੇ ਨਾਗਿਰਕ ਨਾਲ ਇੱਕ ਤਰਫ਼ਾ ਗੈਰ ਕਾਨੂੰਨੀ ਧੱਕਾ ਹੁੰਦਾ ਹੈ ਤਾਂ ਉਹਨੂੰ ਇਨਸਾਫ਼ ਦਿਵਾਉਣ ਲਈ ਨਿਆਂਪਾਲਿਕਾ ਦਾ ਮੁਢਲਾ ਫ਼ਰਜ਼ ਬਣਦਾ ਹੈ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਜਦੋਂ ਹੁਣ ਭਾਈ ਜਗਤਾਰ ਸਿੰਘ ਹਵਾਰਾ ਦੀ ਸਤਿਕਾਰ ਯੋਗ ਮਾਤਾ ਜੀ ਭਿਆਨਕ ਬਿਮਾਰੀ ਦਾ ਸਾਹਮਣਾ ਕਰਦੇ ਹੋਏ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਵਸਾ ਸਮੇਂ ਆਪਣੇ ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲਣ ਦੀ ਤਾਂਘ ਲਾਈਂ ਬੈਠੇ ਹਨ ਤਾਂ ਫਿਰ ਭਾਰਤ ਸਰਕਾਰ ਕੁਝ ਦਿਨਾਂ ਲਈ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਅਵਸਥਾ ਵਿਚ ਮਾਤਾ ਨਾਲ਼ ਮਿਲ਼ਣ ਲਈ ਪੈਰੋਲ ਕਿਉਂ ਨਹੀਂ ਮਨਜ਼ੂਰ ਕੀਤੀ ਜਾ ਰਹੀ ਸ੍ਰ ਬਹਿਰੂ ਨੇ ਪੂਰੀਆਂ ਸਿੱਖ ਜਥੇਬੰਦੀਆਂ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਬੰਦ ਕਰਾਉਣ ਸਮੇਂ ਸ਼ਾਂਤਮਈ ਰਹਿਕੇ ਕੋਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਕਾਲ ਨੂੰ ਮੁਕੰਮਲ ਸਿਰੇ ਚਾੜ੍ਹਿਆ ਜਾਵੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ