Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

August 20, 2026 08:29 PM
SehajTimes
ਮੁਲਾਜ਼ਮਾਂ ਦੀ ਭਲਾਈ ਅਤੇ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼

ਚੰਡੀਗੜ੍ਹ 
: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੈਸਕੋ ਦੇ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਅਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੈਸਕੋ ਅਧੀਨ 23,500 ਤੋਂ ਵੱਧ ਮੁਲਾਜ਼ਮ ਸੇਵਾ ਨਿਭਾ ਰਹੇ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਪੈਸਕੋ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਾਬਕਾ ਸੈਨਿਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

More in Chandigarh

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ