Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਚੀਮਾ

August 20, 2026 08:32 PM
SehajTimes

ਮਾਨ ਸਰਕਾਰ ਦੀ ਡਿਜੀਟਲ ਪਹਿਲਕਦਮੀ ਨੇ ਟਰਾਂਸਪੋਰਟ ਆਪਰੇਟਰਾਂ ਲਈ ਦਫ਼ਤਰੀ ਲਾਲ ਫ਼ੀਤਾਸ਼ਾਹੀ, ਲੰਬੀਆਂ ਕਤਾਰਾਂ ਅਤੇ ਪ੍ਰਸ਼ਾਸਕੀ ਦੇਰੀ ਨੂੰ ਕੀਤਾ ਖ਼ਤਮ: ਚੀਮਾ
 ਆਨਲਾਈਨ ਸਹੂਲਤ ਵਾਹਨ ਮਾਲਕਾਂ ਅਤੇ ਕਮਰਸ਼ੀਅਲ ਆਪਰੇਟਰਾਂ ਲਈ 24 ਘੰਟੇ ਨਿਰਵਿਘਨ ਸੇਵਾਵਾਂ ਅਤੇ ਕਾਰੋਬਾਰੀ ਅਸਾਨੀ ਯਕੀਨੀ ਬਣਾਏਗੀ: ਚੀਮਾ


ਚੰਡੀਗੜ੍ਹ
 :  ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਤੇਜ਼-ਤਰਾਰ ਬਣਾਉਣ ਦੇ ਮਕਸਦ ਨਾਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਹੁਣ 'ਆਲ ਇੰਡੀਆ ਟੂਰਿਸਟ ਪਰਮਿਟ' (ਏ.ਆਈ.ਟੀ.ਪੀ) ਰੋਡ ਟਰਾਂਸਪੋਰਟ ਅਤੇ ਹਾਈਵੇਅ ਮੰਤਰਾਲੇ ਦੇ ਅਧਿਕਾਰਤ ਪੋਰਟਲ (ਪਰਿਵਹਨ) ਰਾਹੀਂ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਕੀਤੇ ਜਾਣਗੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਪਹਿਲਾਂ ਟੂਰਿਸਟ ਵਾਹਨ ਆਪਰੇਟਰਾਂ ਨੂੰ ਸਟੇਟ ਟਰਾਂਸਪੋਰਟ ਅਥਾਰਟੀ, ਮੋਹਾਲੀ (PB01) ਦੇ ਦਫ਼ਤਰ ਤੋਂ ਖ਼ੁਦ ਜਾ ਕੇ ਪ੍ਰਿੰਟ ਕੀਤੇ ਪਰਮਿਟ ਲੈਣੇ ਪੈਂਦੇ ਸਨ। ਇਸ ਡਿਜੀਟਲ ਸਹੂਲਤ ਦੀ ਸ਼ੁਰੂਆਤ ਨਾਲ, ਬਿਨੈਕਾਰ ਹੁਣ ਆਪਣੇ ਘਰ ਜਾਂ ਦਫ਼ਤਰ ਬੈਠੇ ਹੀ ਆਸਾਨੀ ਨਾਲ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ 'ਤੇ ਜਾਣ ਦੀ ਲੋੜ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ।" ਸੂਬਾ ਸਰਕਾਰ ਦੀ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ, "ਭਗਵੰਤ ਮਾਨ ਸਰਕਾਰ ਜਨਤਕ ਸੇਵਾਵਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਪੂਰੀ ਤਰ੍ਹਾਂ ਪਰੇਸ਼ਾਨੀ-ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਆਲ ਇੰਡੀਆ ਟੂਰਿਸਟ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਆਨਲਾਈਨ ਕਰਕੇ, ਅਸੀਂ ਦਫ਼ਤਰੀ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕੀਤਾ ਹੈ ਅਤੇ ਸਰਕਾਰ ਤੇ ਨਾਗਰਿਕਾਂ ਵਿਚਕਾਰ ਦੂਰੀ ਨੂੰ ਮਿਟਾਇਆ ਹੈ। ਬਿਨੈਕਾਰਾਂ ਨੂੰ ਹੁਣ ਮੋਹਾਲੀ ਦਫ਼ਤਰ ਦੇ ਚੱਕਰ ਕੱਟਣ ਜਾਂ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੀ ਲੋੜ ਨਹੀਂ ਪਵੇਗੀ। ਦਸਤਾਵੇਜ਼ੀ ਪ੍ਰਕਿਰਿਆ ਨੂੰ ਸ਼ੁਰੂ ਤੋਂ ਲੈ ਕੇ ਅੰਤ ਤੱਕ ਸਰਲ ਬਣਾ ਕੇ, ਅਸੀਂ ਸੂਬੇ ਦੇ ਟਰਾਂਸਪੋਰਟ ਖੇਤਰ ਵਿੱਚ 'ਈਜ਼ ਆਫ਼ ਡੂਇੰਗ ਬਿਜ਼ਨਸ' (ਕਾਰੋਬਾਰ ਕਰਨ ਦੀ ਸੌਖ) ਦਾ ਰਾਹ ਪੱਧਰਾ ਕਰ ਰਹੇ ਹਾਂ।" ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਾਹਨ ਮਾਲਕ ਅਤੇ ਕਮਰਸ਼ੀਅਲ ਆਪਰੇਟਰ ਨੈਸ਼ਨਲ ਟਰਾਂਸਪੋਰਟ ਪੋਰਟਲ ਰਾਹੀਂ ਸਿੱਧੇ ਤੌਰ 'ਤੇ ਆਪਣੇ ਮਨਜ਼ੂਰਸ਼ੁਦਾ ਏ.ਆਈ.ਟੀ.ਪੀ. ਦਸਤਾਵੇਜ਼ਾਂ ਨੂੰ ਦੇਖ ਸਕਦੇ ਹਨ, ਅਪਲਾਈ ਕਰ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ, ਜਿਸ ਨਾਲ 24 ਘੰਟੇ ਸੁਵਿਧਾ ਅਤੇ ਨਿਰਵਿਘਨ ਕਾਰੋਬਾਰੀ ਗਤੀਵਿਧੀਆਂ ਯਕੀਨੀ ਬਣਨਗੀਆਂ।

Have something to say? Post your comment

More in Chandigarh

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਬੈਂਸ