Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਐਮ.ਐਲ.ਏ. ਅਜੇ ਗੁਪਤਾ ਨੇ ਫਤਾਹਪੁਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਰਹਿੰਦੇ ਕੰਮਾਂ ਨੂੰ ਜਲਦ ਪੂਰਾ ਕਰਨ ਦਾ ਦਿੱਤਾ ਭਰੋਸਾ ਇਸ ਦੌਰਾਨ ਉਨਾਂ ਨੇ ਮੰਨੇ ਵਾਲੀ ਸਰਕਾਰ ਦਰਗਾਹ ਤੇ ਟੇਕਿਆ ਮੱਥਾ ਅਤੇ ਲਿਆ ਆਸ਼ੀਰਵਾਦ

August 20, 2026 08:36 PM
Rozana Sehaj times

 

ਅੰਮ੍ਰਿਤਸਰ : ਸੈਂਟਰ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਫਤਾਹਪੁਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਇੰਚਾਰਜ ਅਤੇ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਮਾਵਾਂ ਅਤੇ ਭੈਣਾਂ ਨੇ ਹਿੱਸਾ ਲਿਆ ਅਤੇ ਆਪਣੀਆਂ ਮੁਸ਼ਕਲਾਂ ਐਮ.ਐਲ.ਏ. ਸਾਹਮਣੇ ਰੱਖੀਆਂ। ਵਿਧਾਇਕ ਅਜੇ ਗੁਪਤਾ ਨੇ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਅਤੇ ਪ੍ਰਸਤਾਵ ਪਹਿਲਾਂ ਰੱਖੇ ਗਏ ਸਨ, ਉਨ੍ਹਾਂ ਵਿੱਚੋਂ ਕਈ ਕੰਮਾਂ ਦੇ ਐਸਟੀਮੇਟ ਤਿਆਰ ਹੋ ਚੁੱਕੇ ਹਨ ਅਤੇ ਰਹਿੰਦੇ ਕੰਮ ਵੀ ਜਲਦੀ ਸ਼ੁਰੂ ਕਰਵਾ ਦਿੱਤੇ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਵਿੱਚ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕ-ਪੱਖੀ ਨੀਤੀਆਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਮਹਿਲਾਵਾਂ ਨੂੰ ਸਤਿਕਾਰ ਯੋਜਨਾ ਤਹਿਤ ਮਿਲ ਰਹੇ ਲਾਭਾਂ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਪ੍ਰਤੀਕ ਹੈ ਕਿ ਸਰਕਾਰ ਦੇ ਕੰਮਾਂ ਤੋਂ ਜਨਤਾ ਪੂਰੀ ਤਰ੍ਹਾਂ ਸੰਤੁਸ਼ਟ ਹੈ। ਅੰਤ ਵਿੱਚ ਉਨ੍ਹਾਂ ਸਭ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਤੇ ਵਾਰਡ 73 ਦੇ ਇੰਚਾਰਜ ਕਵਲ ਪੰਨੂ ਕੈਪਟਨ ਲਖਬੀਰ ਸਿੰਘ ਵਿਮਲ ਭੱਟੀ ਪਰਮਜੀਤ ਸਿੰਘ ਅਜ ਸ਼ੇਰਗਿੱਲ ਟਿੰਕੂ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ