Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

August 20, 2026 08:47 PM
SehajTimes

'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਦੀ ਸਮਾਜਿਕ ਸੁਰੱਖਿਆ, ਆਰਥਿਕ ਮਜ਼ਬੂਤੀ ਅਤੇ ਸਨਮਾਨਯੋਗ ਜੀਵਨ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ :  ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਯੋਗ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਸਮੇਂ ਸਿਰ ਮਿਲਦੀ ਰਹੇ, ਇਸ ਲਈ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਇਸ ਸਕੀਮ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰੇਕ ਯੋਗ ਬਜ਼ੁਰਗ ਵਿਅਕਤੀ ਨੂੰ 1500/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਇਸ ਸਕੀਮ ਲਈ ਯੋਗ ਹਨ, ਬਸ਼ਰਤੇ ਉਨ੍ਹਾਂ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ। ਇਸ ਤੋਂ ਇਲਾਵਾ, ਬਿਨੈਕਾਰ ਕੋਲ 2.5 ਏਕੜ ਤੋਂ ਵੱਧ ਨਹਿਰੀ ਜ਼ਮੀਨ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬੁਢਾਪਾ ਪੈਨਸ਼ਨ ਨਿਰਧਾਰਤ ਸਮਾਂ-ਸੀਮਾ ਅੰਦਰ ਹਰ ਹਾਲਤ ਵਿੱਚ ਜਾਰੀ ਕਰਨੀ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ