Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

August 20, 2026 09:15 PM
SehajTimes

ਮਹਿਲਾ ਅਧਿਕਾਰੀਆਂ ਨੂੰ ਐਸ.ਐਚ.ਓ. ਵਰਗੀਆਂ ਮੋਹਰੀ ਤੇ ਅਹਿਮ ਭੂਮਿਕਾਵਾਂ ਨਿਭਾਉਣ ਲਈ ਸਰਗਰਮੀ ਨਾਲ ਅੱਗੇ ਆਉਣ ਦੀ ਲੋੜ: ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ


ਚੰਡੀਗੜ੍ਹ/ਜਲੰਧਰ :  
ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ. ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ ਹਾਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ, ‘ Çਲੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਆਫ਼ ਵਿਮੈਨ ਇਨ ਪੰਜਾਬ ਪੁਲਿਸ’  ਵਿਸ਼ੇ ’ਤੇ ਅਧਾਰਤ ਸਾਲ ਭਰ ਚੱਲਣ ਵਾਲੀ ਸਿਖਲਾਈ ਪਹਿਲਕਦਮੀ ਅੱਜ 134 ਸਾਲ ਪੁਰਾਣੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ। ਅੱਜ, ਤੀਜੇ ਗੇੜ ਦਾ ਆਖਰੀ ਦਿਨ  ਗਰੁੱਪ ਟੀ1 ਸੀ ਸਿਰਫ਼ ਔਰਤਾਂ ਲਈ ਸਮੂਹ ਤੇ ਕੇਂਦਰਿਤ ਰਿਹਾ, ਜਿਸ ਵਿੱਚ ਸੂਬੇ ਭਰ ਵਿੱਚ ਮਹਿਲਾ ਹੈਲਪਡੈਸਕਾਂ ’ਤੇ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ ਸ਼ਾਮਲ ਹੋਈਆਂ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਖਰ ’ਤੇ ਪਹੁੰਚਣ ਲਈ ਬਿਨਾਂ ਕਿਸੇ ਸਮਝੌਤੇ ਦੇ ਪੂਰਨ ਸਮਰਪਣ ਦੀ ਲੋੜ ਹੁੰਦੀ ਹੈ।  ਉਨ੍ਹਾਂ ਨੇ ਆਪਣੇ ਤਜਰਬੇ ਤੋਂ ਦੱਸਿਆ ਕਿ ਹਮੇਸ਼ਾ ‘ 5% ਵਾਧੂ ਕੋਸ਼ਿਸ਼’ ਸਾਨੂੰ ਹੋਰਨਾਂ ਤੋਂ ਵੱਖਰਾ ਤੇ ਅਗਾਂਹਾ ਕਰ ਦਿੰਦੀ ਹੈ। ਉਨ੍ਹਾਂ ਨੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਅਡੋਲ ਰਹਿਣ , ਆਪਣੀ ਪੇਸ਼ੇਵਰ ਅਹਿਮੀਅਤ ਬਣਾਉਣ ਅਤੇ ਕੰਮਕਾਜੀ ਥਾਂ ’ਤੇ ਲਿੰਗ ਅਧਾਰਿਤ ਜਾਂ ਅਣਉਚਿਤ ਟਿੱਪਣੀਆਂ ਵਿਰੁੱਧ ਡੱਟ ਕੇ ਬੋਲਣ ਦੀ ਅਪੀਲ ਕੀਤੀ। ਇਸ ਮੌਕੇ ਬੋਲਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਦੀ 80,000 ਮੁਲਾਜ਼ਮਾਂ ਦੀ ਮਜ਼ਬੂਤ ਨਫ਼ਰੀ ਵਿੱਚ 11% ਮਹਿਲਾ ਕਰਮਚਾਰੀਆਂ ਨੂੰ ਮਾਣ ਅਤੇ ਸਮਾਨਤਾ ਨਾਲ ਮੁੱਖ ਧਾਰਾ ਵਿੱਚ ਜੋੜਨ ਲਈ ਅਜਿਹੀਆਂ ਸਿਖਲਾਈ ਪਹਿਲਕਦਮੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਮਹਿਲਾ ਅਧਿਕਾਰੀਆਂ ਨੂੰ ਇਹ ਅਹਿਸਾਸ ਦਿਵਾਇਆ ਕਿ ਉਨ੍ਹਾਂ ਨੂੂੰ ਸਨਮਾਨ ਅਤੇ ਬਣਦੀ ਥਾਂ ਤਾਂ ਹੀ ਮਿਲ ਸਕਦੀ ਹੈ ਇਸ ਤੋਂ ਪਹਿਲਾਂ, ਮਹਾਰਾਸ਼ਟਰ ਕੇਡਰ ਦੀ ਸਾਬਕਾ ਡੀਜੀਪੀ ਮੀਰਨ ਚੱਢਾ ਬੋਰਵਾਂਕਰ ਨੇ 80 ਦੇ ਦਹਾਕੇ ਦੇ ਸ਼ੁਰੂ ਵਿੱਚ ਇੱਕ ਮਹਿਲਾ ਪੁਲਿਸ ਅਧਿਕਾਰੀ ਵਜੋਂ ਆਪਣੀਆਂ ਚੁਣੌਤੀਆਂ ਸਾਂਝੀਆਂ ਕੀਤੀਆਂ, ਜਦੋਂ ਉਹ 1981 ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਬੈਚ ਵਿੱਚ ਇਕਲੌਤੀ ਮਹਿਲਾ ਅਧਿਕਾਰੀ ਸੀ। ਦਸੰਬਰ 2025 ਵਿੱਚ 51 ਮਾਸਟਰ ਟ੍ਰੇਨਰਾਂ ਲਈ ‘ਟ੍ਰੇਨਿੰਗ ਆਫ਼ ਟ੍ਰੇਨਰਜ਼’ (ਟੀਓਟੀ) ਕੋਰਸ ਨਾਲ ਸ਼ੁਰੂ ਹੋਈ, ਇਹ ਪਹਿਲਕਦਮੀ 2026 ਦੇ ਸ਼ੁਰੂ ਵਿੱਚ ਦੋ ਜ਼ਮੀਨੀ ਪੱਧਰ ਦੇ ਜ਼ਿਲ੍ਹਾ-ਪੱਧਰੀ ਦੌਰਾਂ ਵਿੱਚੋਂ ਲੰਘੀ ਅਤੇ ਤਿੰਨ-ਦਿਨਾਂ ਅਕੈਡਮੀ-ਪੱਧਰੀ ਗੇੜ-3 ਵਿੱਚ ਜਾ ਕੇ ਸਮਾਪਤ ਹੋਈ। ਜੇ-ਪਾਲ ਵੱਲੋਂ ਹੁਣ ਸੰਸਥਾਗਤ ਮਾਹੌਲ ਅਤੇ ਕਮਿਊਨਿਟੀ ਪੁਲਿਸਿੰਗ ਅਭਿਆਸਾਂ ’ਤੇ ਪੈਣ ਵਾਲੇ ਲੰਬੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਲਈ ਐਂਡਲਾਈਨ ਸਰਵੇਖਣ ਕੀਤਾ ਜਾਵੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ