Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉਪਰ ਚੁੱਕਣ ਲਈ ਪ੍ਰਿੰਸੀਪਲਜ਼ ਸਾਹਿਬਾਨ ਨਾਲ ਮੀਟਿੰਗ

August 20, 2026 09:24 PM
Rozana Sehaj times

ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਡਾਇਰੈਕਟੋਰੇਟ ਦਫ਼ਤਰ ਵੱਲੋਂ ਦੀਵਾਨ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਜ਼ ਸਾਹਿਬਾਨ ਦੀ ਸਲਾਨਾ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਦੌਰਾਨ ਦੀਵਾਨ ਪ੍ਰਬੰਧਕਾਂ ਨੇ ਪ੍ਰਿੰਸੀਪਲਜ਼ ਸਾਹਿਬਾਨ ਨਾਲ ਰੂ—ਬ—ਰੂ ਹੁੰਦਿਆਂ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉਪਰ ਚੁੱਕਣ, ਨਵੀ ਟੈਕਨਾਲਿਜੀ ਏ.ਆਈ. ਦੀ ਵਰਤੋ, ਅਧਿਆਪਕਾਂ ਦੀ ਆਧੁਨਿਕ ਟਰੇਨਿੰਗ, ਸਹਿ—ਵਿੱਦਿਅਕ ਗਤੀਵਿਧੀਆਂ, ਖੇਡਾਂ, ਧਾਰਮਿਕ ਅਤੇ ਨੈਤਿਕ ਸਿੱਖਿਆ ਅਤੇ ਸਕੂਲਾਂ ਦੇ ਸਮੁੱਚੇ ਵਿਕਾਸ ਸਬੰਧੀ ਹੋਰਨਾਂ ਅਹਿਮ ਮੁੱਦਿਆਂ ਤੇ ਵਿਸਥਾਰਪੂਰਵਕ ਵਿਚਾਰ ਵਿਟਾਦਰਾਂ ਕੀਤਾ। ਮੀਟਿੰਗ ਦੌਰਾਨ ਮੁੱਖ ਦਫ਼ਤਰ ਵੱਲੋਂ ਸਕੂਲਾਂ ਦੇ ਵਿਕਾਸ ਲਈ ਤਿਆਰ ਕੀਤੀਆਂ ਗਈਆ ਵੱਖ—ਵੱਖ ਪਾਲਿਸੀਆਂ, ਪਲੈਨਿੰਗ ਅਤੇ ਹੋਰ ਪ੍ਰਬੰਧਕੀ ਉਪਰਾਲਿਆਂ ਬਾਰੇ ਪ੍ਰਿੰਸੀਪਲਜ਼ ਸਾਹਿਬਾਨ ਤੋਂ ਫੀਡਬੈਕ ਲਿਆ ਗਿਆ ਅਤੇ ਇਹਨਾਂ ਪਾਲਿਸੀਆਂ ਨੂੰ ਸਕੂਲ ਪੱਧਰ ਤੇ ਲਾਗੂ ਕਰਨ ਦੌਰਾਨ ਆ ਰਹੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਹੱਲਾਂ ਤੇ ਵੀ ਵਿਚਾਰ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ਮੂਲ ਮੰਤਰ ਦਾ ਪਾਠ ਕਰਨ ਉਪਰੰਤ ਡਾਇਰੈਕਟਰ ਡਾ.ਏ.ਪੀ.ਐਸ.ਚਾਵਲਾ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਉਰਮਿੰਦਰ ਕੌਰ ਨੇ ਦੀਵਾਨ ਅਹੁਦੇਦਾਰਾਂ ਅਤੇ ਸਮੂਹ ਪ੍ਰਿੰਸੀਪਲਜ਼ ਸਾਹਿਬਾਨ ਦਾ ਨਿੱਘਾ ਸੁਆਗਤ ਕੀਤਾ ਅਤੇ ਮੀਟਿੰਗ ਦੇ ਏਜੰਡਿਆਂ ਤੇ ਰੌਸ਼ਨੀ ਪਾਉਂਦਿਆਂ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ੍ਹ ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ ਨੇ ਪ੍ਰਿੰਸੀਪਲਜ਼ ਸਾਹਿਬਾਨ ਨੂੰ ਗੁਰਪੁਰਬਾਂ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਧਾਰਮਿਕ ਮਰਿਆਦਾ ਅਤੇ ਸਤਿਕਾਰ ਦਾ ਪੂਰਾ ਧਿਆਨ ਰੱਖਣ ਲਈ ਕਿਹਾ। ਉਹਨਾਂ ਨੇ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੇਂ—ਸਮੇਂ ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਸਾਵਧਾਨੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ, ਸਥਾਨਕ ਪ੍ਰਧਾਨ ਸ੍ਰ.ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ, ਐਡੀ.ਆਨਰੇਰੀ ਸਕੱਤਰ ਸ੍ਰ.ਜਸਪਾਲ ਸਿੰਘ ਢਿੱਲੋਂ, ਐਡੀ.ਆਨਰੇਰੀ ਸਕੱਤਰ ਸ੍ਰ.ਹਰਜੀਤ ਸਿੰਘ, ਡਾਇਰੈਕਟਰ ਡਾ.ਏ.ਪੀ.ਐਸ.ਚਾਵਲਾ, ਡਿਪਟੀ ਡਾਇਰੈਕਟਰ ਸ੍ਰੀਮਤੀ ਉਰਮਿੰਦਰ ਕੌਰ ਅਤੇ ਵੱਡੀ ਗਿਣਤੀ ਵਿਚ ਪ੍ਰਿੰਸੀਪਲਜ਼ ਸਾਹਿਬਾਨ ਹਾਜ਼ਰ ਸਨ।

 

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ