Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਚੀਮਾ

August 20, 2026 09:56 PM
SehajTimes

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ  ਵਧੀਕ ਮੁੱਖ ਸਕੱਤਰ ਮਾਲ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਅਤੇ ਵਿੱਤੀ ਮਾਮਲੇ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼


ਚੰਡੀਗੜ੍ਹ
 : ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਦੇ ਅਧਿਕਾਰੀਆਂ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ 'ਤੇ ਆਧਾਰਿਤ ਇੱਕ ਵਿਸ਼ੇਸ਼ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸੇਵਾਵਾਂ ਅਤੇ ਕਾਡਰ ਨਾਲ ਸਬੰਧਤ ਸਾਰੇ ਮਸਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ  ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ, ਜਿਸ ਵਿਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ, ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਹਿਰਦ ਅਤੇ ਜਲਦ ਹੱਲ 'ਤੇ ਜ਼ੋਰ ਦਿੱਤਾ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਨੂੰ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਵਿੱਤੀ ਦੇਣਦਾਰੀਆਂ ਨਾਲ ਸਬੰਧਤ ਸਾਰੀਆਂ ਤਜਵੀਜ਼ਾਂ ਤੁਰੰਤ ਵਿੱਤ ਵਿਭਾਗ ਨੂੰ ਭੇਜੀਆਂ ਜਾਣ ਤਾਂ ਜੋ ਲੋੜੀਂਦੀ ਰਸਮੀ ਕਾਰਵਾਈ ਅਤੇ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਮੀਟਿੰਗ ਦੌਰਾਨ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਵਫ਼ਦ ਨੇ ਇੱਕ ਰਸਮੀ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਕੇਡਰ ਦਾ ਦਰਜਾ ਤੇ ਤਨਖਾਹ ਸਮਾਨਤਾ, ਸਟੇਸ਼ਨਰੀ ਭੱਤਾ, ਖਾਲੀ ਅਸਾਮੀਆਂ ਭਰਨਾ ਅਤੇ ਕੇਡਰ ਪੁਨਰਗਠਨ ਆਦਿ ਸ਼ਾਮਲ ਸਨ। 

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ