Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

August 21, 2026 04:23 PM
SehajTimes
ਖਰੜ : ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਹੋਰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਚਲਾਈਆਂ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੈਂਗੂ ਤੇ ਵਾਰ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਪੀ.ਐਚ.ਸੀ. ਘੜੂੰਆਂ ਸਟਾਫ ਵੱਲੋਂ ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕੰਟੇਨਰ ਸਰਵੇ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਾਈਵੇਟ ਹਸਪਤਾਲਾਂ, ਸਰਕਾਰੀ ਹਸਪਤਾਲਾਂ, ਵੈਟਰਨਰੀ ਹਸਪਤਾਲਾਂ ਅਤੇ ਫਾਰਮੇਸੀ ਸਟੋਰਾਂ ਦੀ ਜਾਂਚ ਕੀਤੀ ਗਈ। ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਪਾਣੀ ਦੇ ਕੰਟੇਨਰਾਂ, ਟੈਂਕੀਆਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕਰਕੇ ਮੱਛਰਾਂ ਦੇ ਲਾਰਵੇ ਦੀ ਸੰਭਾਵਿਤ ਮੌਜੂਦਗੀ ਬਾਰੇ ਸਰਵੇ ਕੀਤਾ ਅਤੇ ਲੋਕਾਂ ਨੂੰ ਪਾਣੀ ਖੜ੍ਹਾ ਨਾ ਹੋਣ ਦੇਣ ਸਬੰਧੀ ਜਾਗਰੂਕ ਕੀਤਾ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਆਪਣੇ ਆਲੇ-ਦੁਆਲੇ ਸਫਾਈ ਰੱਖਣਾ ਅਤੇ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦੇਣਾ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹਰ ਸ਼ੁੱਕਰਵਾਰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਦੇ ਸਰੋਤਾਂ ਦੀ ਜਾਂਚ ਕਰਕੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾਵੇ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

ਡੇਂਗੂ ਤੋਂ ਬਚਾਅ ਲਈ ਪੁਲਿਸ ਸਟੇਸ਼ਨਾਂ ਵਿਚ ਚੈਕਿੰਗ