Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sports

ਜ਼ੋਨਲ ਤਾਏਕਵਾਂਡੋ ਮੁਕਾਬਲਿਆਂ ਵਿੱਚ ਡਾ. ਬੀ. ਐੱਸ. ਸੰਧੂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

August 21, 2026 04:34 PM
SehajTimes
ਦੇਵੀਗੜ੍ਹ : ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਖੇਡਾਂ ਦੇ ਤਾਏਕਵਾਂਡੋ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 21 ਸੋਨ ਤਗਮਿਆਂ ਸਮੇਤ ਕੁੱਲ 29 ਮੈਡਲ ਹਾਸਲ ਕੀਤੇ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਨਾਮ ਖੇਡ ਖੇਤਰ ਵਿੱਚ ਹੋਰ ਉੱਚਾ ਹੋਇਆ ਹੈ। ਭੁਨਰਹੇੜੀ ਜ਼ੋਨ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਖਿਡਾਰੀਆਂ ਵਿਚਕਾਰ ਹੋਏ ਤਾਏਕਵਾਂਡੋ ਮੁਕਾਬਲਿਆਂ ਵਿੱਚ ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਪੂਰੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਬਿਹਤਰੀਨ ਤਕਨੀਕ ਦਾ ਪ੍ਰਦਰਸ਼ਨ ਕੀਤਾ। ਸਕੂਲ ਦੀਆਂ ਲੜਕੀਆਂ ਨੇ ਮੁਕਾਬਲਿਆਂ ਵਿੱਚ 10 ਸੋਨ, 3 ਚਾਂਦੀ ਅਤੇ 2 ਕਾਂਸੀ ਦੇ ਤਗਮੇ, ਜਦਕਿ ਲੜਕਿਆਂ ਨੇ 11 ਸੋਨ ਅਤੇ 3 ਚਾਂਦੀ ਦੇ ਤਗਮੇ ਪ੍ਰਾਪਤ ਕੀਤੇ। ਇਸ ਤਰ੍ਹਾਂ ਸਕੂਲ ਦੇ ਖਿਡਾਰੀਆਂ ਨੇ 21 ਸੋਨ, 6 ਚਾਂਦੀ ਅਤੇ 2 ਕਾਂਸੀ ਕੁੱਲ 29 ਤਗਮੇ ਆਪਣੇ ਨਾਮ ਕਰਕੇ ਸ਼ਾਨਦਾਰ ਉਪਲਬਧੀ ਦਰਜ ਕੀਤੀ। ਉਨ੍ਹਾਂ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ.ਪੀ.ਈ. ਜਸਵੰਤ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਸਿਖਲਾਈ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਆਉਣ ਵਾਲੇ ਜ਼ਿਲ੍ਹਾ ਅਤੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
 
 
 
 
 
 

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"