Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮੋਹਾਲੀ ਪੁਲਿਸ ਵੱਲੋਂ 302 ਭਗੌੜਿਆਂ ਖ਼ਿਲਾਫ਼ ਕਾਰਵਾਈ, 200 ਗ੍ਰਿਫ਼ਤਾਰ

August 21, 2026 04:42 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਭਗੌੜੇ ਅਪਰਾਧੀਆਂ (ਪੀ ਓਜ਼) ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 1 ਜੂਨ 2025 ਤੋਂ 20 ਅਗਸਤ 2026 ਤੱਕ ਕੁੱਲ 302 ਭਗੌੜਿਆਂ ਸਬੰਧੀ ਕਾਰਵਾਈ ਕਰਦਿਆਂ 200 ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 102 ਮਾਮਲਿਆਂ ਵਿੱਚ ਤਸਦੀਕ ਤੋਂ ਬਾਅਦ ਉਨ੍ਹਾਂ ਦੇ ਨਾਮ ਪੀ ਓ ਸੂਚੀ ਵਿੱਚੋਂ ਖਾਰਜ ਕੀਤੇ ਗਏ ਹਨ। ਐੱਸ ਪੀ (ਜਾਂਚ) ਸੌਰਵ ਜਿੰਦਲ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਗੌੜੇ ਅਪਰਾਧੀਆਂ ਨੂੰ ਕਾਬੂ ਕਰਨ ਲਈ ਗਠਿਤ ਪੀ ਓ ਸਟਾਫ ਅਤੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਉਪ ਕਪਤਾਨ ਪੁਲਿਸ (ਕਰਾਈਮ ਅਗੇਂਸਟ ਵੂਮੈਨ ਐਂਡ ਚਾਈਲਡ) ਅਜੀਤਪਾਲ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਤੌਰ ’ਤੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਵੱਲੋਂ ਲਗਾਤਾਰ ਭਗੌੜਿਆਂ ਦੀ ਪਛਾਣ, ਟਰੇਸਿੰਗ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ 302 ਮਾਮਲਿਆਂ ਵਿੱਚੋਂ 200 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 22 ਮਾਮਲਿਆਂ ਵਿੱਚ ਸਬੰਧਤ ਮੁਕੱਦਮਿਆਂ ਵਿੱਚ ਸਜ਼ਾ, ਬਰੀ ਜਾਂ ਕੇਸ ਰੱਦ ਹੋਣ ਦੀ ਤਸਦੀਕ ਤੋਂ ਬਾਅਦ ਵਿਅਕਤੀਆਂ ਦੇ ਨਾਮ ਪੀ ਓ ਸੂਚੀ ਵਿੱਚੋਂ ਹਟਾਏ ਗਏ। ਇਸੇ ਤਰ੍ਹਾਂ 80 ਭਗੌੜਿਆਂ ਦੀ ਮੌਤ ਹੋਣ ਦੀ ਪੁਸ਼ਟੀ ਤੋਂ ਬਾਅਦ ਉਨ੍ਹਾਂ ਦੇ ਨਾਮ ਵੀ ਪੀ ਓ ਸੂਚੀ ਵਿੱਚੋਂ ਖਾਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਭਗੌੜਿਆਂ ਵਿੱਚੋਂ 8 ਸੰਗੀਨ ਅਪਰਾਧਾਂ ਨਾਲ ਸਬੰਧਤ, ਜਦਕਿ 13 ਚੈੱਕ ਬਾਊਂਸ ਦੇ ਮਾਮਲਿਆਂ ਵਿੱਚ ਲੋੜੀਂਦੇ ਸਨ।ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਭਗੌੜੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਪੁਲਿਸ ਵੱਲੋਂ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਭਗੌੜਿਆਂ ਦੀ ਭਲਾ ਕਰਕੇ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਨੂੰ ਸਰਗਰਮ ਰੱਖਿਆ ਗਿਆ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ, ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

 

 

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ