Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਐਸ ਆਈ ਆਰ ਦੇ ਦੂਜੇ ਪੜਾਅ ਦੌਰਾਨ ਵੋਟਰਾਂ ਨਾਲ ਸਿੱਧਾ ਰਾਬਤਾ

August 21, 2026 04:45 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਪੈਸ਼ਲ ਇੰਟੈਂਸਿਵ ਰਿਵਿਜ਼ਨ ਦੇ ਦੂਜੇ ਚਰਣ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਅਨਮੈਪਡ ਵੋਟਰਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਕਰਕੇ ਉਨ੍ਹਾਂ ਨੂੰ ਨੋਟਿਸ ਸੌਂਪੇ ਜਾ ਰਹੇ ਹਨ। ਇਸ ਮੌਕੇ ਵੋਟਰਾਂ ਨੂੰ ਸਪੱਸ਼ਟ ਕੀਤਾ ਜਾ ਰਿਹਾ ਹੈ ਕਿ ਇਹ ਕਾਰਵਾਈ ਕਿਸੇ ਤਰ੍ਹਾਂ ਦਾ ਡਰ ਪੈਦਾ ਕਰਨ ਲਈ ਨਹੀਂ, ਸਗੋਂ ਵੋਟਰ ਸੂਚੀ ਨੂੰ ਸਹੀ ਅਤੇ ਭਰੋਸੇਯੋਗ ਬਣਾਉਣ ਦੀ ਪ੍ਰਕਿਰਿਆ ਦਾ ਹਿੱਸਾ ਹੈ। ਇਸੇ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਸੁਨੇਹਾ ਦਿੱਤਾ ਜਾ ਰਿਹਾ ਹੈ—“ਨੋਟਿਸ ਨਹੀਂ, ਵਿਸ਼ਵਾਸ ਹੈ।” ਇਹ ਮੁਹਿੰਮ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਚਲਾਈ ਜਾ ਰਹੀ ਹੈ। ਇਸ ਤਹਿਤ ਬੀ ਐਲ ਓਜ਼ ਨੂੰ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਐਸ ਆਈ ਆਰ ਦੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਦੇਣ ਅਤੇ ਲੋੜੀਂਦੇ ਦਸਤਾਵੇਜ਼/ਜਾਣਕਾਰੀ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫ਼ਸਰ, ਸਵੀਪ ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਵੱਲੋਂ ਵੱਖ-ਵੱਖ ਬੂਥ ਲੈਵਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਵੋਟਰਾਂ ਵਿੱਚ ਭਰੋਸਾ ਬਰਕਰਾਰ ਰੱਖਣ ਤੇ ਸਿੱਧਾ ਸੰਪਰਕ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਬੂਥ ਨੰਬਰ 132, ਪਿੰਡ ਕੰਡਾਲਾ, ਜਿੱਥੇ ਕੁੱਲ 1084 ਵੋਟਰ ਹਨ, ਦੇ ਬੀ ਐਲ ਓ ਸਾਲਿਗ ਰਾਮ ਨੇ ਦੱਸਿਆ ਕਿ ਉਨ੍ਹਾਂ ਕੋਲ ਕੁੱਲ 37 ਨੋਟਿਸਾਂ ਨਾਲ ਸਬੰਧਤ ਮਾਮਲੇ ਹਨ। ਇਨ੍ਹਾਂ ਵਿੱਚੋਂ 27 ਵੋਟਰਾਂ ਦੇ ਨਾਵਾਂ ਵਿੱਚ ਸੋਧ/ਦਰੁਸਤੀ ਜਾਂ ਹੋਰ ਖਾਮੀ ਨਾਲ ਸਬੰਧਤ ਮਾਮਲੇ ਹਨ, ਜਦਕਿ 10 ਵੋਟਰਾਂ ਦੀ ਮੈਪਿੰਗ ਨਹੀਂ ਹੋ ਸਕੀ ਸੀ।

ਇਸੇ ਤਰ੍ਹਾਂ ਬੂਥ ਨੰਬਰ 135, ਝਿਉਰਹੇੜੀ ਦੇ ਨੀਰਜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਾਰੇ ਵੋਟਰਾਂ ਦੀ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਕੇਵਲ 27 ਵੋਟਰਾਂ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਬੂਥ ਨੰਬਰ 133, ਧਰਮਗੜ੍ਹ ਦੀ ਬੀ ਐਲ ਓ ਰੁਪਿੰਦਰ ਕੌਰ ਨੇ ਦੱਸਿਆ ਕਿ ਬੂਥ ’ਤੇ ਕੁੱਲ 539 ਵੋਟਰ ਹਨ। ਇਨ੍ਹਾਂ ਵਿੱਚੋਂ 4 ਵੋਟਰਾਂ ਦੀ ਮੈਪਿੰਗ ਨਹੀਂ ਹੋ ਸਕੀ ਕਿਉਂਕਿ ਉਨ੍ਹਾਂ ਦੀ ਵੋਟ 2003 ਦੀ ਵੋਟਰ ਸੂਚੀ ਨਾਲ ਮੈਚ ਨਹੀਂ ਹੋ ਸਕੀ, ਜਦਕਿ 18 ਵੋਟਰਾਂ ਦੇ ਨਾਵਾਂ ਵਿੱਚ ਦਰੁਸਤੀ ਜਾਂ ਖਾਮੀ ਨਾਲ ਸਬੰਧਤ ਮਾਮਲੇ ਹਨ। ਜ਼ਿਲ੍ਹਾ ਨੋਡਲ ਅਫ਼ਸਰ, ਸਵੀਪ, ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵੋਟਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤਫ਼ਹਿਮੀ ਜਾਂ ਡਰ ਪੈਦਾ ਕਰਨਾ ਨਹੀਂ, ਸਗੋਂ 100 ਫੀਸਦੀ ਸਹੀ ਅਤੇ ਭਰੋਸੇਯੋਗ ਵੋਟਰ ਸੂਚੀ ਤਿਆਰ ਕਰਨਾ ਹੈ। ਸਵੀਪ ਟੀਮ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਵੋਟਰਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਜਾ ਰਿਹਾ ਹੈ—“ਨੋਟਿਸ ਨਹੀਂ, ਵਿਸ਼ਵਾਸ ਹੈ।” ਟੀਮ ਵੱਲੋਂ ਵੋਟਰਾਂ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਐਸ ਆਈ ਆਰ ਦੀ ਪ੍ਰਕਿਰਿਆ ਤਹਿਤ ਹਰੇਕ ਮਾਮਲੇ ਦੀ ਨਿਰਧਾਰਤ ਨਿਯਮਾਂ ਅਨੁਸਾਰ ਜਾਂਚ ਕੀਤੀ ਜਾਵੇਗੀ ਅਤੇ ਯੋਗ ਵੋਟਰਾਂ ਦੇ ਹੱਕਾਂ ਦੀ ਪੂਰਨ ਰੱਖਿਆ ਕੀਤੀ ਜਾਵੇਗੀ।

 

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼