Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕੌਮੀ ਇੰਨਸਾਫ਼ ਮੋਰਚੇ ਦੇ ਬੰਦ ਨੂੰ ਦੇਵੀਗੜ੍ਹ 'ਚ ਭਰਵਾਂ ਹੁੰਗਾਰਾ

August 21, 2026 05:40 PM
Rozana Sehaj times
 
ਦੇਵੀਗੜ੍ਹ : ਕੌਮੀ ਇੰਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਗਏ ਪੰਜਾਬ ਬੰਦ ਦੇ ਐਲਾਨ ਦੌਰਾਨ ਅੱਜ ਇੱਥੇ ਕਿਸਾਨ ਆਗੂਆਂ, ਵਾਰਿਸ ਪੰਜਾਬ ਦੇ ਆਗੂਆਂ ਤੇ ਸਥਾਨਕ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਸਵੇਰ ਤੋਂ ਦੁਪਹਿਰ ਇੱਕ ਵਜੇ ਤੱਕ ਲਗਾਏ ਗਏ ਜਾਮ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਕੋਸਦਿਆਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਬੈਹਿਰੂ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜੇ ਤੱਕ ਜੇਲ੍ਹਾਂ 'ਚ ਬੰਦ ਰੱਖਣਾ ਇਨਸਾਫ਼ ਦੇ ਸਿਧਾਂਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ, "ਜਿਹੜੇ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਕਰਨਾ ਕਾਨੂੰਨੀ ਤੇ ਨੈਤਿਕ ਹੱਕ ਹੈ, ਪਰ ਕੇਂਦਰ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਸੜਨ ਲਈ ਛੱਡ ਰਹੀ ਹੈ। ਇਹ ਸਿੱਖ ਵਿਰੋਧੀ ਨੀਤੀ ਹੈ ਅਤੇ ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ।" ਉਨ੍ਹਾਂ ਲੋਕਾਂ ਨੂੰ ਇੱਕਜੁੱਟ ਹੋ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਵਾਰਿਸ ਪੰਜਾਬ ਦੇ  ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਸਿੰਘ ਭਿੰਡਰ ਨੇ ਕੇਂਦਰ ਸਰਕਾਰ 'ਤੇ ਤਿੱਖਾ ਵਾਰ ਕਰਦਿਆਂ ਕਿਹਾ ਕਿ ਇਹ ਸਰਕਾਰ ਸਿੱਖ ਕੌਮ ਨੂੰ ਦਬਾਉਣ ਅਤੇ ਉਸ ਦੇ ਜਜ਼ਬਾਤਾਂ ਨਾਲ ਖਿਲਵਾੜ ਕਰਨ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ, "ਜਦੋਂ ਤੱਕ ਸਾਡੇ ਬੰਦੀ ਸਿੰਘ ਰਿਹਾਅ ਨਹੀਂ ਹੁੰਦੇ, ਸਾਡਾ ਸੰਘਰਸ਼ ਜਾਰੀ ਰਹੇਗਾ। ਲੋਕਾਂ ਨੇ ਕਿਹਾ ਕਿ ਜਦੋਂ ਤੱਕ ਬੰਦੀ ਸਿੰਘ ਰਿਹਾਅ ਨਹੀਂ ਹੁੰਦੇ, ਉਹ ਇਸ ਸੰਘਰਸ਼ 'ਚ ਪੂਰੀ ਤਨਦੇਹੀ ਨਾਲ ਕੌਮੀ ਇੰਨਸਾਫ਼ ਮੋਰਚੇ ਦੇ ਨਾਲ ਖੜ੍ਹੇ ਹਨ। ਜਾਮ ਕਾਰਨ ਸਥਾਨਕ ਆਵਾਜਾਈ ਕੁਝ ਸਮੇਂ ਲਈ ਪ੍ਰਭਾਵਿਤ ਰਹੀ, ਪਰ ਲੋਕਾਂ ਨੇ ਇਸ ਦਾ ਪੂਰਾ ਸਮਰਥਨ ਕੀਤਾ। 
 
 
 
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ