Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਾਛੀਵਾੜਾ ਇਲਾਕੇ ਵਿੱਚ ਚੋਰ ਤੇ ਸਨੈਚਰ ਪੁਲਿਸ ਤੋਂ ਬੇਖੌਫ, ਦਹਿਸ਼ਤ ਵਿੱਚ ਲੋਕ

August 21, 2026 06:02 PM
Rozana Sehaj times
 
ਮਾਛੀਵਾੜਾ ਸਾਹਿਬ :  ਮਾਛੀਵਾੜਾ ਸਾਹਿਬ ਦੇ ਇਲਾਕੇ ਵਿੱਚ ਵੱਧ ਰਹੀਆਂ ਚੋਰੀ ਅਤੇ ਸਨੈਚਿੰਗ ਦੀਆਂ ਘਟਨਾਵਾਂ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਚੋਰ ਅਤੇ ਸਨੈਚਰ ਪੁਲਿਸ ਤੋਂ ਬੇਖੌਫ ਹਨ ਪਰ ਲੋਕਾਂ ਵਿੱਚ ਇਹਨਾਂ ਘਟਨਾਵਾਂ ਨੂੰ ਲੈਕੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅੱਜ ਇਕ ਵਾਰ ਫਿਰ ਮਾਛੀਵਾੜਾ ਸਾਹਿਬ ਦੇ ਪਿੰਡ ਸਹਿਬਾਜ ਪੁਰ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਘਰ ਵਿਚੋਂ ਕਰੀਬ 10 ਲੱਖ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਗਏ। ਘਰ ਦੀ ਮਾਲਕਣ ਇੰਦਰਜੀਤ ਕੌਰ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਬੱਚਿਆਂ ਨਾਲ ਘਰ ਦੇ ਇਕ ਕਮਰੇ ਵਿੱਚ ਸੁਤੀ ਪਈ ਸੀ ਕਿ ਕਰੀਬ 1.30 ਵਜੇ ਚੋਰਾਂ ਨੇ ਘਰ ਦਾ ਜਾਲੀ ਵਾਲਾ ਦਰਵਾਜਾ ਝਟਕਾ ਮਾਰ ਕੇ ਖੋਲ ਲਿਆ ਅਤੇ ਸਟੋਰ ਵਿਚ ਜਾ ਕੇ ਅਲਮਾਰੀ ਦੇ ਲੋਕ ਤੋੜ ਉਸ ਵਿਚ ਪਏ ਸੋਨੇ ਦੇ ਗਹਿਣੇ ਤੇ ਕਰੀਬ 20 ਹਜ਼ਾਰ ਰੁਪਏ ਚੋਰੀ ਕਰ ਲਏ। ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਚੋਰਾਂ ਵਲੋਂ ਉਹਨਾਂ ਦੇ ਕਮਰੇ ਦਾ ਦਰਵਾਜਾ ਭੰਨਣਾ ਸ਼ੁਰੂ ਕਰ ਦਿੱਤਾ। ਜਿਸ ਦੀ ਆਵਾਜ਼ ਸੁਣ ਕੇ ਮੈਂ ਆਪਣੀ ਲੜਕੀ ਨੂੰ ਉੱਚੀ ਆਵਾਜ਼ ਦਿੱਤੀ ਕਿ ਘਰ ਵਿੱਚ ਚੋਰ ਆ ਗਏ ਹਨ ਅਤੇ ਮੇਰੀ ਰਿਵਾਲਵਰ ਮੈਨੂੰ ਦੇ ਮੈਂ ਖੋਲਦੀ ਹਾਂ ਦਰਵਾਜਾ। ਮੇਰੀ ਆਵਾਜ਼ ਸੁਣਨ ਤੋਂ ਬਾਅਦ ਚੋਰ ਫਰਾਰ ਹੋ ਗਏ। ਜਦੋਂ ਅਸੀਂ ਦਰਵਾਜਾ ਖੋਲਿਆ ਤਾਂ ਦੇਖਿਆ ਕਿ ਸਟੋਰ ਵਿਚ ਸਾਰਾ ਸਮਾਨ ਵਿਖਰਿਆ ਪਿਆ ਸੀ ਅਤੇ ਅਲਮਾਰੀ ਦੇ ਲਾਕਰ ਤੋੜ ਦਿੱਤੇ ਗਏ ਸਨ। ਜਿਹਨਾਂ ਵਿਚ ਮੇਰੇ ਕਰੀਬ 7 ਤੋਂ 8 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜਾਰ ਰੁਪਏ ਦੀ ਨਗਦੀ ਗਾਇਬ ਸੀ। ਇੰਦਰਜੀਤ ਕੌਰ ਨੇ ਦੱਸਿਆ ਕਿ ਮੈਂ ਤੁਰੰਤ 100 ਨੰਬਰ ਤੇ ਚੋਰੀ ਦੀ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੇ ਪੁਲਿਸ ਨੇ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਡੀਐਸਪੀ ਸਮਰਾਲਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਇਸ ਚੋਰੀ ਦੀ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਬਹੁਤ ਹੀ ਜਲਦ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ। ਜਿਕਰਯੋਗ ਹੈ ਕਿ ਪਹਿਲਾਂ ਵੀ ਇਲਾਕੇ ਵਿੱਚ ਚੋਰੀ ਅਤੇ ਸਨੇਚਿੰਗ ਦੀਆਂ ਘਟਨਾਵਾਂ ਹੋਈਆਂ ਹਨ। ਜਿਨ੍ਹਾਂ ਨੂੰ ਸੁਲਝਾਉਣ ਦਾ ਪੁਲਿਸ ਵੱਲੋਂ ਦਾਅਵਾ ਤਾਂ ਕੀਤਾ ਜਾ ਰਿਹਾ ਹੈ ਪਰ ਕਿਸੇ ਵੀ ਸਮਾਨ ਦੀ ਬਰਾਮਦਗੀ ਤੋਂ ਪੁਲਿਸ ਦੂਰ ਨਜ਼ਰ ਆ ਰਹੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ