Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕੌਮੀ ਇਨਸਾਫ ਮੋਰਚੇ ਦੇ ਸੱਦੇ ‘ਤੇ ਮਲੇਰਕੋਟਲਾ ਮੁਕੰਮਲ ਬੰਦ

August 21, 2026 06:09 PM
Rozana Sehaj times
ਮਲੇਰਕੋਟਲਾ :  ਕੌਮੀ ਇਨਸਾਫ ਮੋਰਚਾ ਮੋਹਾਲੀ ਦੇ ਸੱਦੇ ‘ਤੇ ਅੱਜ ਸਮੁੱਚਾ ਪੰਜਾਬ ਬੰਦ ਰਿਹਾ। ਹਰ ਸ਼ਹਿਰ, ਪਿੰਡ, ਕਸਬੇ ਵਿੱਚ ਲੋਕਾਂ ਨੇ ਸਿਆਸਤ ਅਤੇ ਧਰਮ ਤੋਂ ਉੱਪਰ ਉੱਠਕੇ ਸਿੱਖਾਂ ਅਤੇ ਘੱਟਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਦੇ ਖਿਲਾਫ ਫਤਵਾ ਦਿਤਾ। ਇਸ ਮੌਕੇ ਅੱਠਵੀਂ ਕਲਾਸ ਦੀ ਗੁਰਨੂਰ ਕੌਰ ਨੇ ਜ਼ਫਰਨਾਮਾ ਸੁਣਾਕੇ ਸੰਗਤ ਨੂੰ ਨਿਹਾਲ ਕੀਤਾ। ਇਸ ਸਬੰਧੀ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਮੋਰਚੇ ਦੇ ਪ੍ਰਬੰਧਕ ਐਡਵੋਕੇਟ ਮੁਹੰਮਦ ਜਮੀਲ (ਮਨੁੱਖੀ ਅਧਿਕਾਰ ਕਾਰਕੁੰਨ) ਨੇ ਦੱਸਿਆ ਕਿ ਕੌਮੀ ਇਸਨਾਫ ਮੋਰਚਾ ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ‘ਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ ਲਈ 7 ਜਨਵਰੀ 2023 ਤੋਂ ਲੱਗਾ ਹੋਇਆ ਹੈ। ਮੋਰਚੇ ਵਿੱਚੋਂ ਰੋਜ਼ਾਨਾ ਇੱਕ 31 ਮੈਂਬਰੀ ਜੱਥਾ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਂਦਾ ਹੈ ਤਾਂ ਜੋ ਉਹਨਾਂ ਨਾਲ ਗੱਲਬਾਤ ਕਰਕੇ ਮੋਰਚੇ ਦੀਆਂ ਮੰਗਾਂ ਦਾ ਹੱਲ ਕੀਤਾ ਜਾ ਸਕੇ ਪਰੰਤੂ ਅੱਜ 1319 ਦਿਨਾਂ ਤੱਕ ਕਦੇ ਵੀ ਮੁੱਖ ਮੰਤਰੀ ਨੇ ਮੁਲਾਕਾਤ ਨਹੀਂ ਕੀਤੀ। ਸੁਰੱਖਿਆ ਕਰਮੀ ਜੱਥੇ ਨੂੰ ਰਸਤੇ ਵਿੱਚ ਬੈਰੀਕੇਡ ਲਗਾਕੇ ਵਾਪਸ ਕਰ ਦਿੰਦੇ ਹਨ। 15 ਅਗਸਤ ਨੂੰ ਗਵਰਨਰ ਹਾਊਸ ਦੇ ਘਿਰਾਓ ਦਾ ਸੱਦਾ ਦਿਤਾ ਗਿਆ ਪਰੰਤੂ ਉਸ ਸਮੇਂ ਵੀ ਨਿਹੱਥੀ ਸੰਗਤ ਉੱਪਰ ਪਾਣੀ ਦੀਆਂ ਬੋਛਾਰਾਂ ਅਤੇ ਆਸੂ ਗੈਸ ਦੇ ਗੋਲੇ ਸੁੱਟੇ ਗਏ। ਇਸ ਦੇ ਰੋਸ ਵਜੋਂ ਮੋਰਚੇ ਵੱਲੋਂ ਪੰਜਾਬ ਬੰਦ ਦੀ ਕਾਲ ਦਿਤੀ ਗਈ ਸੀ। ਮਲੇਰਕੋਟਲਾ ਦੀਆਂ ਸਮਾਜਸੇਵੀ ਸੰਸਥਾਵਾਂ, ਧਾਰਮਿਕ ਆਗੂ, ਸਾਰੀਆਂ ਸਿਆਸੀ ਪਾਰਟੀਆਂ, ਵਪਾਰੀ, ਦੁਕਾਨਦਾਰ, ਮਜ਼ਦੂਰ, ਕਿਸਾਨ ਯੂਨੀਅਨਾਂ ਨੇ ਬੰਦ ਨੂੰ ਕਾਮਯਾਬ ਕਰਨ ਵਿੱਚ ਪੂਰਾ ਸਮਰਥਨ ਦਿੱਤਾ । ਪੁਲਸ ਪ੍ਰਸ਼ਾਸਨ ਵੱਲੋਂ ਵੀ ਪੂਰਨ ਸਹਿਯੋਗ ਕੀਤਾ ਗਿਆ। 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ