Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਯੂਨੀਵਰਸਿਟੀ ਕਾਲਜ ਮੀਰਾਂਪੁਰ ਨੇ 14ਵਾਂ ਸਥਾਪਨਾ ਦਿਵਸ ਮਨਾਇਆ

August 21, 2026 06:15 PM
Rozana Sehaj times
 
ਦੇਵੀਗੜ੍ਹ  : ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ 14ਵਾਂ ਸਥਾਪਨਾ ਦਿਵਸ ਧਾਰਮਿਕ ਆਸਥਾ, ਆਧਿਆਤਮਿਕਤਾ ਅਤੇ ਸਭਿਆਚਾਰਕ ਰੰਗਾਂ ਨਾਲ ਭਰਪੂਰ ਮਾਹੌਲ ਵਿੱਚ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸਾਂਝੇ ਤੌਰ ’ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਪਾਠ ਦੌਰਾਨ ਵਿਦਿਆਰਥੀਆਂ ਨੇ ਮਾਨਸਿਕ ਸ਼ਾਂਤੀ ਮਹਿਸੂਸ ਕੀਤੀ ਗਈ। ਇਸ ਉਪਰੰਤ ਕਰਵਾਏ ਸਭਿਆਚਾਰਕ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਗੀਤ ਅਤੇ ਨ੍ਰਿਤ ਦੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਪੇਸ਼ਕਾਰੀਆਂ ਨੇ ਦਰਸ਼ਕਾਂ ਦੀ ਭਰਪੂਰ ਵਾਹ-ਵਾਹ ਖੱਟੀ ਅਤੇ ਸਮੁੱਚੇ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਸਭਿਆਚਾਰਕ ਚੇਤਨਾ ਵੀ ਉਜਾਗਰ ਹੋਈ। ਉਨ੍ਹਾਂ ਦਸਿਆ ਕਿ ਕਾਲਜ 14 ਸਾਲ ਪਹਿਲਾਂ ਦੇਵੀਗੜ੍ਹ ਇਲਾਕੇ ਦੇ ਵਿਦਿਆਰਥੀਆਂ ਨੂੰ ਉਚ ਵਿਦਿਆ ਪ੍ਰਦਾਨ ਕਰਨ ਲਈ ਖੋਲ੍ਹਿਆ ਗਿਆ ਸੀ। ਇਸ ਉਦੇਸ਼ ਦੀ ਪ੍ਰਾਪਤੀ ਨਿਰੰਤਰ ਜਾਰੀ ਹੈ। ਇਸ ਸਮੇਂ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਡਾ. ਤੇਜਿੰਦਰ ਪਾਲ ਸਿੰਘ ਨੇ ਨਿਭਾਈ। ਧੰਨਵਾਦੀ ਰਸਮ ਅਸਿਸਟੈਂਟ ਪ੍ਰੋ. ਜਸਵੀਰ ਕੌਰ ਨੇ ਨਿਭਾਈ। ਸਮਾਗਮ ਦੇ ਅੰਤ ਵਿਚ ਧਰਮ ਅਧਿਐਨ ਮੰਚ ਵੱਲੋਂ ਸਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨਾ ਸੀ।
 
 
 
 
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ