Tuesday, June 17, 2025

National

ਆਜ਼ਾਦੀ ਦਿਵਸ 'ਤੇ ਵਾਰਦਾਤ ਕਰਨ ਜਾ ਰਹੇ ਅਤਿਵਾਦੀ ਗ੍ਰਿਫ਼ਤਾਰ

July 12, 2021 07:23 AM
SehajTimes

ਲਖਨਊ : ਜਿਉਂ ਜਿਉਂ 15 ਅਗਸਤ, ਆਜ਼ਾਦੀ ਦਿਵਸ ਨੇੜੇ ਆ ਰਿਹਾ ਹੈ ਤਿਉਂ ਤਿਉਂ ਪੁਲਿਸ ਵੀ ਮੁਸ਼ਤੈਦ ਹੁੰਦੀ ਜਾ ਰਹੀ ਹੈ । ਇਸੇ ਕਰ ਕੇ ਲਖਨਉ ਵਿਖੇ ਅਤਿਵਾਦੀਆਂ ਨੂੰ ਕਾਬੂ ਕੀਤਾ ਗਿਆ ਹੈ। ਦਰਅਸਲ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਕਾਕੋਰੀ ਤੋਂ ਅਲ ਕਾਇਦਾ ਦੇ ਦੋ ਅੱਤਵਾਦੀ ਪੁਲਿਸ ਨੂੰ ਫੜੇ ਗਏ ਹਨ। ਬਿਹਾਰ ਪੁਲਿਸ ਅਤੇ ਸੀਆਈਡੀ ਦੀ ਵਿਸ਼ੇਸ਼ ਸ਼ਾਖਾ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਥੇ ਦੱਸ ਦੇਈਏ ਕਿ ਗ੍ਰਿਫਤਾਰ ਅਤਿਵਾਦੀਆਂ ਲਈ ਦਿੱਲੀ ਪੁਲਿਸ ਦੀ ਇੱਕ ਟੀਮ ਅਗਲੇ ਦੋ ਦਿਨਾਂ ਵਿੱਚ ਲਖਨਊ ਜਾਏਗੀ। ਧਿਆਨ ਯੋਗ ਹੈ ਕਿ ਬਿਹਾਰ ਵਿਚ ਵੀ ਦਰਭੰਗਾ ਦੇ ਰੇਲਵੇ ਸਟੇਸ਼ਨ ‘ਤੇ ਧਮਾਕੇ ਦੀ ਇਕ ਘਟਨਾ ਵਾਪਰੀ ਸੀ। ਜਿਸ ਵਿਚ ਚਾਰ ਅੱਤਵਾਦੀ ਫੜੇ ਗਏ ਸਨ। ਇਹ ਅੱਤਵਾਦੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਮਾਮਲੇ ਦੇ ਸੰਬੰਧ ਵਿੱਚ, ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਸਾਰੀ ਘਟਨਾ ਦੀ ਜਾਂਚ ਲਈ ਲਖਨਊ ਲਈ ਰਵਾਨਾ ਹੋਣ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਬਿਹਾਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਇਸ ਗ੍ਰਿਫਤਾਰੀ ਲਈ ਰਾਜ ਪੁਲਿਸ ਹੈੱਡਕੁਆਰਟਰ ਨੇ ਸਾਰੇ ਜ਼ਿਲ੍ਹਿਆਂ ਅਤੇ ਰੇਲਵੇ ਸਟੇਸ਼ਨਾਂ ਵਿਚ ਅਲਰਟ ਜਾਰੀ ਕੀਤਾ ਹੈ। ਸਾਰੇ ਸੰਵੇਦਨਸ਼ੀਲ ਅਤੇ ਰਾਜ ਸਰਹੱਦੀ ਖੇਤਰ ਦੇ ਅਧਿਕਾਰੀਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ