Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਿਗਮ ਕਮਿਸ਼ਨਰ ਦੀ ਸਖ਼ਤੀ ਭੁਪਿੰਦਰਾ ਰੋਡ ਤੋਂ ਹਟਵਾਈਆਂ ਰੇੜ੍ਹੀਆਂ

August 21, 2026 07:43 PM
Rozana Sehaj times

ਪਟਿਆਲਾ : ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਸਖ਼ਤ ਆਦੇਸ਼ਾਂ ਤਹਿਤ ਨਿਗਮ ਦੀ ਲੈਂਡ ਬ੍ਰਾਂਚ ਇੰਸਪੈਕਟਰ ਵਿਸ਼ਾਲ ਵਰਮਾ ਅਤੇ ਇੰਸਪੈਕਟਰ ਰੇਸ਼ਵ ਗੁਪਤਾ ਹੈਲਥ ਸ਼ਾਖਾ ਵੱਲੋਂ ਨਿਗਮ ਟੀਮ ਅਤੇ ਪੁਲਿਸ ਟੀਮ ਨਾਲ ਸਾਂਝੀ ਮੁਹਿੰਮ ਚਲਾਉਂਦਿਆਂ ਸ਼ਹਿਰ ਦੇ ਪ੍ਰਮੁੱਖ ਭੁਪਿੰਦਰਾ ਰੋਡ ਤੋਂ ਸੜਕ ਕਿਨਾਰੇ ਲੱਗੀਆਂ ਨਾਜਾਇਜ਼ ਰੇੜ੍ਹੀਆਂ ਅਤੇ ਆਰਜ਼ੀ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ, ਤਾਂ ਜੋ ਆਮ ਨਾਗਰਿਕਾਂ ਅਤੇ ਵਾਹਨ ਚਾਲਕਾਂ ਨੂੰ ਲੰਘਣ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਦੱਸਣਯੋਗ ਹੈ ਕਿ ਇੰਸਪੈਕਟਰ ਹੈਲਥ ਸ਼ਾਖਾ ਵਲੋਂ ਸਫਾਈ ਨਾ ਰੱਖਣ ਵਾਲੇ ਕਈ ਰੇਹੜੀ ਚਾਲਕਾਂ ਦੇ ਚਲਾਨ ਵੀ ਕੱਟੇ ਗਏ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਮੁੱਖ ਮਾਰਗਾਂ, ਫੁੱਟਪਾਥਾਂ ਅਤੇ ਬਜ਼ਾਰਾਂ ਵਿੱਚ ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਹੋਣ ਵਾਲੀ ਖੱਜਲ-ਖ਼ੁਆਰੀ ਅਤੇ ਜਾਮ ਦੀ ਸਮੱਸਿਆ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਖੁੱਲ੍ਹਾ-ਡੁੱਲ੍ਹਾ ਰੱਖਣ ਲਈ ਨਿਗਮ ਦੀਆਂ ਟੀਮਾਂ ਵੱਲੋਂ ਭਵਿੱਖ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਸੰਵੇਦਨਸ਼ੀਲ ਮਾਰਗਾਂ 'ਤੇ ਅਜਿਹੀਆਂ ਸਾਂਝੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ ਅਤੇ ਰੇੜ੍ਹੀ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਨਾਜਾਇਜ਼ ਕਬਜ਼ੇ ਨਾ ਕਰਨ ਅਤੇ ਨਿਗਮ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ