Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਲੌਂਗੋਵਾਲ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਆਮ ਜਨਜੀਵਨ ਪ੍ਰਭਾਵਿਤ ਹੋਇਆ

August 21, 2026 07:54 PM
Rozana Sehaj times
ਲੌਂਗੋਵਾਲ  :  ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਲੌਂਗੋਵਾਲ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਨਜ਼ਰ ਆਏ। ਬੰਦ ਦੇ ਚੱਲਦਿਆਂ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਨਾਂਮਾਤਰ ਰਹੀ ਅਤੇ ਦੁਕਾਨਾਂ ਦੇ ਸ਼ਟਰ ਬੰਦ ਹੀ ਰਹੇ। ਇੱਥੋਂ ਤੱਕ ਕਿ ਬਜਾਰਾਂ ਵਿਚ ਫਲਾਂ ਅਤੇ ਸਬਜੀਆਂ ਦੀਆਂ ਰੇਹੜੀਆਂ ਵੀ ਨਜਰ ਨਹੀ ਆਈਆਂ ਪਰ ਡਾਕਟਰਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਆਮ ਵਾਂਗ ਖੁੱਲੀਆਂ ਰਹੀਆਂ। ਪੰਜਾਬ ਬੰਦ ਦੇ ਸੱਦੇ ਕਾਰਨ ਲੌਂਗੋਵਾਲ ਦੇ ਮੁੱਖ ਬਾਜ਼ਾਰਾਂ ਵਿੱਚ ਕਾਰੋਬਾਰੀ ਗਤੀਵਿਧੀਆਂ ਪ੍ਰਭਾਵਿਤ ਰਹੀਆਂ। ਭਾਵੇਂ ਵੱਖ-ਵੱਖ ਧਾਰਮਿਕ,ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਵਲੋਂ ਅੱਜ ਦੇ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੋਇਆ ਪਰ ਇਕ ਦਿਲਚਸਪ ਗੱਲ ਵੇਖਣ ਨੂੰ ਮਿਲੀ ਕਿ ਕਿਸੇ ਵੀ ਜਥੇਬੰਦੀ ਦੇ ਕਾਰਕੁਨਾਂ ਵਲੋਂ ਅੱਜ ਸ਼ਹਿਰ ਬੰਦ ਕਰਵਾਉਂਦੇ ਨਹੀ ਵੇਖਿਆ ਗਿਆ ਬਲਕਿ ਹਰ ਵਰਗ ਵਲੋਂ ਬੰਦ ਲਈ ਭਰਵਾਂ ਸਹਿਯੋਗ ਦਿੱਤਾ ਗਿਆ ।ਬੰਦ ਦੇ ਦੌਰਾਨ ਸ਼ਹਿਰ ਅਤੇ ਆਸ ਪਾਸ ਦੇ ਨਿਜੀ ਸਕੂਲ ਆਮ ਤੌਰ ਤੇ ਬੰਦ ਰਹੇ ਪ੍ਰੰਤੂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਨਜਰ ਆਈ।ਬੈਂਕ ਅਤੇ ਸਰਕਾਰੀ ਦਫਤਰ ਰੋਜਾਨਾ ਦੀ ਤਰ੍ਹਾਂ ਖੁੱਲ੍ਹੇ ਤਾਂ ਰਹੇ ਪਰ ਇੰਨ੍ਹਾਂ ਵਿਚ ਕੰਮ ਧੰਦਾ ਕਰਵਾਉਣ ਵਾਲਿਆਂ ਦੀ ਗਿਣਤੀ ਨਾਂਮਾਤਰ ਵੇਖਣ ਨੂੰ ਮਿਲੀ। ਸਥਾਨਕ ਸਰਕਾਰੀ ਹਸਪਤਾਲ ਵਿਚ ਵੀ ਮਰੀਜ ਨਾਂਮਾਤਰ ਹੀ ਦਵਾਈ ਲੈਣ ਪਹੁੰਚੇ।ਪੰਜਾਬ ਬੰਦ ਦੋਰਾਨ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਸਥਾਨਕ ਬਸ ਅੱਡਾ ਵੀ ਸੁਨਸਾਨ ਰਿਹਾ ਇਥੋਂ ਦੁਪਹਿਰ ਤੱਕ ਕੋਈ ਵੀ ਬਸ ਨਹੀਂ ਚਲੀ। ਲੌਂਗੋਵਾਲ ਤੋਂ ਸੁਨਾਮ, ਬਰਨਾਲਾ, ਸੰਗਰੂਰ ਅਤੇ ਹੋਰਨਾਂ ਕਸਬਿਆਂ ਨੂੰ ਜਾਣ ਵਾਲੀਆਂ ਸੜਕਾਂ ਤੇ ਸੁੰਨ ਪਸਰੀ ਰਹੀ।ਲੌਂਗੋਵਾਲ ਤੋਂ ਪਿੰਡਾਂ ਨੂੰ ਬਾਲੀਆਂ ਮਿੰਨੀ ਬੱਸਾਂ ਵੀ ਨਹੀਂ ਚੱਲੀਆਂ ਜਿਸ ਕਰਕੇ ਆਮ ਜਨਜੀਵਨ ਪ੍ਰਭਾਵਿਤ ਹੋਇਆ।
 
 
 
 
 
 
 
 
 
 
 
 
 
 
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ